ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ -ਸੁਖਬੀਰ ਸਿੰਘ) – ਅੰਮ੍ਰਿਤਸਰ ਦੀ ਟ੍ਰੈਫਿਕ ਨੂੰ ਸਹੀ ਢੰਗ ਨਾਲ ਚਲਾਉਣ ਲਈ ਟ੍ਰੈਫਿਕ ਪੁਲਿਸ ਵਲੋਂ ਸ਼ੁਰੂ ਕੀਤੀ ਗਈ ਇੱਕ ਸਪੈਸ਼ਲ ਮੁਹਿੰਮ ਸਬੰਧੀ ਗੱਲਬਾਤ ਕਰਦਿਆਂ ਏ.ਡੀ.ਸੀ.ਪੀ ਟ੍ਰੈਫਿਕ ਗੋਰਵ ਤੂਰਾ ਆਈ.ਪੀ.ਐਸ ਨੇ ਦੱਸਿਆ ਕਿ ਗਰਮੀਆਂ ਦੀਆਂ ਛੁੱੱਟੀਆ ਹੋਣ ਕਾਰਨ ਡੇਢ ਲੱਖ ਦੇ ਕਰੀਬ ਸ਼ਰਧਾਲੂ ਰੋਜਾਨਾ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ, ਜਲ੍ਹਿਆਵਾਲਾ ਬਾਗ ਅਤੇ ਰੀਟਰੀਟ ਸੈਰੇਮਨੀ ਦੇਖਣ ਲਈ ਬਾਹਰੋ ਆ ਰਹੇ ਹਨ, ਇਸ ਲਈ ਸ਼ਹਿਰ ਦੀ ਟ੍ਰੈਫਿਕ ਨੂੰ ਸਹੀ ਢੰਗ ਕੰਟਰੋਲ ਕਰਨ ਲਈ ਟ੍ਰੈਫਿਕ ਪੁਲਿਸ ਨੂੰ ਕਾਫੀ ਮਿਹਨਤ ਕਰਨੀ ਪੈ ਰਹੀ ਹੈ।ਉਨ੍ਹਾਂ ਦੱਸਿਆ ਕਿ ਅਗਰ ਹਰ ਵਾਹਨ ਚਾਲਕ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰੇ ਅਤੇ ਆਪਣੀ ਜਿੰਮੇਵਾਰੀ ਸਮਝੇ ਤਾਂ ਟ੍ਰੈਫਿਕ ਸਮੱਸਿਆ` `ਤੇ ਕਾਫੀ ਹੱਦ ਤੱਕ ਕਾਬੂ ਪਾਇਆ ਜਾ ਸਕਦਾ ਹੈ।
ਗੋਰਵ ਤੂਰਾ ਨੇ ਦੱਸਿਆ ਕਿ ਉਨਾਂ ਵਲੋਂ ਖੁੱਦ ਟ੍ਰੈਫਿਕ ਨਾਕਿਆਂ ਦੀ ਨਿਗਰਾਨੀ ਕਰਦੇ ਹੋਏ ਗਲਤ ਦਿਸ਼ਾ ਤੋਂ ਗੱਡੀ ਚਲਾਉਣ ਵਾਲਿਆਂ, ਰੈਡ ਲਾਈਟ ਜੰਪ, ਬੁੱਲਟ ਮੋਟਰ ਸਾਈਕਲ `ਤੇ ਪਟਾਕੇ ਮਾਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦੇ ਕੇ ਸਾਈਲੰਸਰ ਮੋਡੀਫਾਈ ਕਰਵਾ ਕੇ ਪਟਾਕੇ ਮਾਰਨ ਵਾਲੇ ਦੋ ਬੁੱਲਟ ਮੋਟਰਸਾਈਕਲ ਜ਼ੇਰੇ ਧਾਰਾ 207 ਮੋਟਰ ਵਹੀਕਲ ਐਕਟ ਤਹਿਤ ਜ਼ਬਤ ਕਰਵਾਏ ਗਏ।ਉਨਾਂ ਕਿਹਾ ਕਿ ਇਸ ਤੋਂ ਇਲਾਵਾ ਟ੍ਰੈਫਿਕ ਪੁਲਿਸ ਵੱਲੋ ਵੱਖ-ਵੱਖ ਧਰਾਵਾ ਤਹਿਤ ਕੁੱਲ 324 ਚਲਾਨ ਵੀ ਕੀਤੇ ਗਏ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …