Sunday, April 5, 2026

ਸੰਸਦ ਮੈਂਬਰ ਦੀਆਂ ਕੋਸ਼ਿਸਾਂ ਸਦਕਾ ਅਰਬ ਦੇਸ਼ਾਂ `ਚੋਂ ਬਚਾਈਆਂ ਦੋ ਕੁੜੀਆਂ

ਅਣਅਧਿਕਾਰਤ ਟਰੈਵਲ ਏਜੰਟਾਂ ਖਿਲਾਫ ਕੀਤੀ ਜਾਵੇਗੀ ਸਖਤ ਕਾਰਵਾਈ -ਔਜਲਾ

PPN2706201827ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਗੁਰਜੀਤ ਸਿੰਘ ਔਜਲਾ ਮੈਂਬਰ ਲੋਕ ਸਭਾ ਅੰਮ੍ਰਿਤਸਰ ਨੇ ਅੱਜ ਬੱਚਤ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੁਝ ਅਣਅਧਿਕਾਰਤ ਟਰੈਵਲ ਏਜੰਟ ਕੁੜੀਆਂ ਨੂੰ ਵਰਗਲਾ ਕੇ ਨੌਕਰੀ ਦੇਣ ਦੇ ਝਾਂਸੇ ਵਿੱਚ ਅਰਬ ਦੇਸ਼ਾਂ ਵਿੱਚ ਭੇਜ ਦਿੰਦੇ ਹਨ ਅਤੇ ਜਿਥੇ ਉਨ੍ਹਾਂ ਦੇ ਪਾਸਪੋਰਟ ਜਬਤ ਕਰ ਲਏ ਜਾਂਦੇ ਹਨ ਅਤੇ ਉਨ੍ਹਾਂ ਨੂੰ ਦੇਹ ਵਪਾਰ ਦੇ ਧੰਦੇ ਵਿੱਚ ਧਕੇਲ ਦਿੱਤਾ ਜਾਂਦਾ ਹੈ।
ਔਜਲਾ ਨੇ ਦੱਸਿਆ ਕਿ ਇਕ ਮਹੀਨਾ ਪਹਿਲਾਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਅੰਮਿ੍ਰਤਸਰ ਤੋਂ ਕੁੱਝ ਟਰੈਵਲ ਏਜੰਟਾਂ ਨੇ ਲੜਕੀਆਂ ਨੂੰ ਅਰਬ ਦੇਸ਼ਾਂ ਵਿੱਚ ਗਲਤ ਢੰਗ ਨਾਲ ਭੇਜਿਆ ਜਿਸ ਸੀ ਜਿਸ ਦਾ ਉਨ੍ਹਾਂ ਨੇ ਨੋਟਿਸ ਲੈਂਦਿਆਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੂੰ ਕਾਰਵਾਈ ਕਰਨ ਲਈ ਕਿਹਾ ਸੀ, ਜਿਸ ਦੀ ਬਦੌਲਤ 2 ਲੜਕੀਆਂ ਅਰਬ ਦੇਸ਼ਾਂ ਵਿਚੋਂ ਬਚਾ ਕੇ ਵਾਪਸ ਲਿਆਂਦੀਆਂ ਗਈਆਂ ਹਨ।ਔਜਲਾ ਨੇ ਕਿਹਾ ਕਿ ਇਨ੍ਹਾਂ ਲੜਕੀਆਂ ਵੱਲੋਂ ਦੱਸਿਆ ਗਿਆ ਹੈ ਕਿ ਅੰਮ੍ਰਿਤਸਰ ਦੀਆਂ 10 ਤੋਂ 12 ਲੜਕੀਆਂ ਉਥੇ ਏਜੰਟਾਂ ਦੀ ਗ੍ਰਿਫਤ ਵਿੱਚ ਹਨ ਜਿੰਨਾਂ ਨੂੰ ਬਚਾਉਣ ਲਈ ਵੀ ਉਪਰਲਾ ਕੀਤਾ ਜਾ ਰਿਹਾ ਹੈ।
ਔਜਲਾ ਨੇ ਕਿਹਾ ਕਿ ਅਣਅਧਿਕਾਰਤ ਟਰੈਵਲ ਏਜੰਟਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਸੋਨੂੰ ਜਾਫਰ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੀ ਹਾਜ਼ਰ ਸਨ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …

Leave a Reply