Tuesday, September 29, 2026

ਦਿਲਜੀਤ ਸਿੰਘ ਬੇਦੀ ਵੱਲੋਂ ਗ੍ਰਹਿ ਪ੍ਰਵੇਸ਼ ਸਮੇਂ ਗੁਰਮਤਿ ਸਮਾਗਮ

ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਵੱਲੋਂ ਨਵੇਂ ਬਣਾਏ ਘਰ ’ਚ ਪ੍ਰਵੇਸ਼ PPN2806201802ਕਰਨ ਸਮੇਂ ਗੁਰਮਤਿ ਸਮਾਗਮ ਕਰਵਾੲਆ ਗਿਆ।ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਸਮੇਤ ਉੱਘੀਆਂ ਧਾਰਮਿਕ, ਪੰਥਕ ਅਤੇ ਸਮਾਜਕ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸਥਾਨਕ ਪ੍ਰਤਾਪ ਨਗਰ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਦਿਲਜੀਤ ਸਿੰਘ ਬੇਦੀ ਨੂੰ ਨਵੇਂ ਘਰ ਦੀ ਵਧਾਈ ਦਿੰਦਿਆਂ ਬੇਦੀ ਦੀਆਂ ਸਾਹਿਤਕ ਅਤੇ ਪੰਥਕ ਖੇਤਰ ਵਿਚ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ।ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਕਿਹਾ ਕਿ ਦਿਲਜੀਤ ਸਿੰਘ ਬੇਦੀ ਨੇ ਆਪਣੇ ਪਿਤਾ ਬੇਦੀ ਲਾਲ ਸਿੰਘ ਸਾਹਿਤਕਾਰ ਦੇ ਕਦਮ ਚਿੰਨ੍ਹਾਂ ’ਤੇ ਚੱਲ ਕੇ ਸਮਾਜ ਵਿਚ ਚੰਗਾ ਨਾਂ ਬਣਾਇਆ ਹੈ।ਉਨ੍ਹਾਂ ਐਲਾਨ ਕੀਤਾ ਕਿ ਸੇਵਾਮੁਕਤ ਹੋਣ ਤੋਂ ਬਾਅਦ ਬੇਦੀ ਨੂੰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸੇਵਾਵਾਂ ਸੌਂਪੀਆਂ ਜਾਣਗੀਆਂ।
 ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਰਘਬੀਰ ਸਿੰਘ ਰਾਜਾਸਾਂਸੀ, ਜੋਗਿੰਦਰ ਸਿੰਘ ਅਦਲੀਵਾਲ ਤੇ ਸਤਬੀਰ ਸਿੰਘ ਧਾਮੀ ਨੇ ਵੀ ਸੰਬੋਧਨ ਕੀਤਾ ਅਤੇ ਬੇਦੀ ਨੂੰ ਗ੍ਰਹਿ ਪ੍ਰਵੇਸ਼ ਦੀ ਵਧਾਈ ਦਿੱਤੀ।ਇਸ ਦੌਰਾਨ ਬਾਬਾ ਬਲਬੀਰ ਸਿੰਘ, ਜਥੇਦਾਰ ਅਵਤਾਰ ਸਿੰਘ ਮੱਕੜ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਦਿਲਜੀਤ ਸਿੰਘ ਬੇਦੀ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤਾ, ਜਦਕਿ ਬੇਦੀ ਪਰਿਵਾਰ ਵੱਲੋਂ ਵੀ ਸਿੰਘ ਸਾਹਿਬ ਜਥੇਦਾਰ ਗਿਆਨੀ ਗੁਰਬਚਨ ਸਿੰਘ, ਜਥੇਦਾਰ ਅਵਤਾਰ ਸਿੰਘ ਮੱਕੜ ਅਤੇ ਬਾਬਾ ਬਲਬੀਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਬਾਬਾ ਗੁਰਪਿੰਦਰ ਸਿੰਘ ਗੁਰੂਸਰ ਸਤਲਾਣੀ ਸਾਹਿਬ, ਇੰਦਰਜੀਤ ਸਿੰਘ ਬਾਸਰਕੇ, ਸੁਖਦੇਵ ਸਿੰਘ ਭੂਰਾਕੋਹਨਾ, ਰਾਮ ਸਿੰਘ ਭਿੰਡਰ, ਕਰਮਬੀਰ ਸਿੰਘ ਕਿਆਮਪੁਰ, ਤੇਜਿੰਦਰ ਸਿੰਘ ਪੱਡਾ, ਅਮਰੀਕ ਸਿੰਘ ਬਮਰਾਹ ਇੰਦੌਰ, ਡਾ. ਹਰਚੰਦ ਸਿੰਘ ਬੇਦੀ, ਦਿਸ਼ਾਦੀਪ ਸਿੰਘ ਵਾਰਸ, ਮੁਖਤਾਰ ਸਿੰਘ ਮੈਨੇਜਰ ਸਰਾਵਾਂ, ਰਾਜਿੰਦਰ ਸਿੰਘ ਰੂਬੀ, ਲਖਵਿੰਦਰ ਸਿੰਘ ਬੱਦੋਵਾਲ, ਹਰਭਜਨ ਸਿੰਘ ਵਕਤਾ, ਜਸਵੰਤ ਸਿੰਘ ਜੱਸ, ਜਗਤਾਰ ਸਿੰਘ ਲਾਂਬਾ, ਅੰਮ੍ਰਿਤਪਾਲ ਸਿੰਘ, ਜੋਗਿੰਦਰਪਾਲ ਸਿੰਘ ਕੁੰਦਰਾ, ਗੁਰਦਿਆਲ ਸਿੰਘ, ਅਮਰਜੀਤ ਸਿੰਘ ਭਾਟੀਆ ਸਮੇਤ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply