Saturday, August 22, 2026

ਮੁੱਖ ਮੰਤਰੀ ਪੰਜਾਬ ਦੀ ਆਮਦ ਨੂੰ ਲੈ ਕੇ ਸਿਖਿਆ ਮੰਤਰੀ ਨੇ ਲਿਆ ਪ੍ਰਬੰਧਾਂ ਦਾ ਜਾਇਜਾ

ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਕੱਲ ਦੇ ਦੌਰੇ ਨੂੰ ਲੈ ਕੇ ਓ.ਪੀ.ਸੋਨੀ ਸਿਖਿਆ ਮੰਤਰੀ PPN2806201803ਪੰਜਾਬ ਵੱਲੋਂ ਗੁਰੂ ਨਾਨਕ ਸਟੇਡੀਅਮ ਵਿਖੇ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।ਉਨ੍ਹਾਂ ਨਾਲ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ, ਐਸ. ਸ੍ਰੀਵਾਸਤਵਾ ਪੁਲਿਸ ਕਮਿਸ਼ਨਰ, ਪਰਮਜੀਤ ਸਿੰਘ ਡੀ.ਪੀ.ਆਈ (ਸੈ), ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਸੁਭਾਸ਼ ਚੰਦਰ, ਵਧੀਕ ਡਿਪਟੀ ਕਮਿਸ਼ਨਰ ਜਨਰਲ, ਕੁਲਦੀਪ ਬਾਵਾ, ਸਹਾਇਕ ਕਮਿਸ਼ਨਰ, ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ, ਨਿਤਿਸ਼ ਸਿੰਗਲਾ ਐਸ.ਡੀ.ਐਮ ਅੰਮ੍ਰਿਤਸਰ-1 ਅਤੇ ਹੋਰ ਪ੍ਰਸਾਸ਼ਨਿਕ ਅਧਿਕਾਰੀ ਹਾਜ਼ਰ ਸਨ।ਸੋਨੀ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਚੱਲ ਰਹੇ ਪ੍ਰਬੰਧਾਂ ਦਾ ਜਾਇਜਾ ਲਿਆ ਅਤੇ ਦੱਸਿਆ ਕਿ ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਆਪਣੀ ਆਮਦ  ਦੌਰਾਨ ਘਰ ਘਰ ਰੁਜਗਾਰ ਦਾ ਵਾਅਦਾ ਪੂਰਾ ਕਰਦਿਆਂ 3582 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣਗੇ।ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀ ਆਮਦ ਨੂੰ ਲੈ ਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਓਮ ਪ੍ਰਕਾਸ਼ ਸੋਨੀ ਸਿਖਿਆ ਮੰਤਰੀ ਪੰਜਾਬ ਗੁਰੂ ਨਾਨਕ ਸਟੇਡੀਅਮ ਵਿਖੇ ਮੁੱਖ ਮੰਤਰੀ ਪੰਜਾਬ ਦੀ ਆਮਦ ਦੇ ਮੱਦੇ ਨਜ਼ਰ ਪ੍ਰਬੰਧਾਂ ਦਾ ਜਾਇਜਾ ਲੈਂਦੇ ਹੋਏ।ਉਨ੍ਹਾਂ ਨਾਲ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਦਿਖਾਈ ਦੇ ਰਹੇ ਹਨ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply