Saturday, August 22, 2026

ਰਾਸ਼ਟਮੰਡਲ ਖੇਡਾਂ ਦੇ ਜੇਤੂਆਂ ਨੂੰ ਛੇਤੀ ਦਿੱਤੀ ਜਾਵੇਗੀ ਇਨਾਮੀ ਰਾਸ਼ੀ- ਖੇਡ ਮੰਤਰੀ

ਕਿਹਾ ਹਰ ਸਾਲ ਦਿੱਤੇ ਜਾਣਗੇ ਮਹਾਰਾਜਾ ਰਣਜੀਤ ਸਿੰਘ ਐਵਾਰਡ
ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਖੇਡ ਅਤੇ ਨੌਜਵਾਨ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਐਲਾਨ ਕੀਤਾ ਕਿ PPN2806201804ਰਾਸ਼ਟਰਮੰਡਲ ਖੇਡਾਂ ਵਿਚ ਜੇਤੂ ਰਹੇ ਪੰਜਾਬ ਦੇ ਖਿਡਾਰੀਆਂ ਨੂੰ ਐਲਾਨੀ ਗਈ ਇਨਾਮੀ ਰਾਸ਼ੀ ਛੇਤੀ ਹੀ ਜਾਰੀ ਕਰ ਦਿੱਤੀ ਜਾਵੇਗੀ।ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੰਜਾਬ ਸਾਫਟਬਾਲ ਐਸੋਸੀਏਸ਼ਨ ਵਲੋਂ ਕਰਵਾਏ ਗਏ 10ਵੇਂ ਸਾਫਟਬਾਲ ਫੈਡਰੇਸ਼ਨ ਕੱਪ ਦੇ ਸਮਾਪਤੀ ਸਮਾਰੋਹ ਮੌਕੇ ਬਤੌਰ ਮੁੱਖ ਮਹਿਮਾਨ ਸੰਬੋਧਨ ਕਰਦੇ ਰਾਣਾ ਸੋਢੀ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਵਿਚ ਖੇਡ ਸਭਿਆਚਾਰ ਪੈਦਾ ਕਰਨ ਲਈ ਦ੍ਰਿੜ ਹੈ, ਤਾਂ ਕਿ ਪਿੰਡਾਂ ਤੇ ਸ਼ਹਿਰਾਂ ਦੇ ਨੌਜਵਾਨ ਸਰੀਰਕ ਤੇ ਮਾਨਸਿਕ ਪੱਖੋਂ ਤੰਦਰੁਸਤ ਹੋ ਸਕਣ।ਉਨਾਂ ਕਿਹਾ ਕਿ ਖੇਡਾਂ ਦੇ ਖੇਤਰ ਵਿਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਦਿੱਤੇ ਜਾਂਦੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਲਗਾਤਾਰ ਹਰ ਸਾਲ ਦਿੱਤੇ ਜਾਇਆ ਕਰਨਗੇ, ਤਾਂ ਕਿ ਖੇਡ ਤੇ ਖਿਡਾਰੀਆਂ ਨੂੰ ਹੌਸਲਾ ਮਿਲਦਾ ਰਹੇ।
         ਉਨਾਂ ਕਿਹਾ ਕਿ ਇਸ ਲਈ ਨਵੀਂ ਖੇਡ ਨੀਤੀ ਵਿਚ ਖਿਡਾਰੀਆਂ ਤੇ ਕੋਚਾਂ ਦੀ ਟਰੇਨਿੰਗ ਦਾ ਵਿਸ਼ੇਸ਼ ਖਿਆਲ ਰੱਖਿਆ ਜਾ ਰਿਹਾ ਹੈ।ਇਸ ਤੋਂ ਇਲਾਵਾ ਖਿਡਾਰੀਆਂ ਦੀ ਪੜਾਈ, ਚੰਗੀ ਖੁਰਾਕ ਅਤੇ ਉਨਾਂ ਦਾ ਸੁਰੱਖਿਅਤ ਭਵਿੱਖ, ਜਿਸ ਵਿਚ ਨੌਕਰੀਆਂ ਦੀ ਵਿਵਸਥਾ ਹੋਵੇ, ਨਿਸ਼ਚਿਤ ਕਰਨ ਲਈ ਵਿਚਾਰ ਵੀ ਜਾਰੀ ਹੈ ਅਤੇ ਛੇਤੀ ਹੀ ਇਸ ਬਾਰੇ ਠੋਸ ਫੈਸਲਾ ਲਿਆ ਜਾਵੇਗਾ।ਉਨਾਂ ਕਿਹਾ ਕਿ ਪੰਜਾਬ ਵਿਚ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਹਰ ਤਰਾਂ ਦੀ ਮਦਦ ਦੇਣ ਦਾ ਭਰੋਸਾ ਦਿੱਤਾ ਗਿਆ ਹੈ।ਸੋਢੀ ਨੇ ਦੱਸਿਆ ਕਿ ਪੰਜਾਬ ਵਿਚ ਵੱਖ-ਵੱਖ ਖੇਡਾਂ ਨੂੰ ਮੁੜ ਲੀਹਾਂ ਉਤੇ ਲਿਆਉਣ ਲਈ ਛੇਤੀ ਹੀ ਨਵੇਂ ਕੋਚ ਭਰਤੀ ਕੀਤੇ ਜਾਣਗੇ ਅਤੇ ਮੌਜੂਦਾ ਕੋਚਾਂ ਨੂੰ ਬਾਹਰੋਂ ਟਰੇਨਿੰਗ ਦਿਵਾ ਕੇ ਸਮੇਂ ਦੇ ਹਾਣੀ ਬਣਾਇਆ ਜਾਵੇਗਾ।ਉਨਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਕੁੱਝ ਮਹੀਨਿਆਂ ਵਿਚ ਹੀ ਤਹਾਨੂੰ ਖੇਡਾਂ ਦੇ ਖੇਤਰ ਵਿਚ ਪੰਜਾਬ ਵਿਚ ਆਈ ਤਬਦੀਲੀ ਨਜ਼ਰ ਆਵੇਗੀ।ਖੇਡ ਮੰਤਰੀ ਨੇ ਇਹ ਵੀ ਦੱਸਿਆ ਕਿ ਅਕਤੂਬਰ ਦੇ ਮਹੀਨੇ ਸਕੂਲੀ ਖੇਡਾਂ ਕਰਵਾਉਣ ਦੀ ਤਿਆਰੀ ਵੀ ਕੀਤੀ ਜਾ ਰਹੀ ਹੈ।
            ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਦੇ ਖੇਡ ਸਟੇਡੀਅਮਾਂ ਦੇ ਨਵੀਨੀਕਰਨ ਅਤੇ ਕ੍ਰਿਕਟ ਸਟੇਡੀਅਮ ਨੂੰ ਵੱਡਾ ਕਰਨ ਦੀ ਮੰਗ ਬੜੇ ਜ਼ੋਰ ਨਾਲ ਖੇਡ ਮੰਤਰੀ ਕੋਲ ਉਠਾਈ, ਜਿਸ ਦੇ ਉਤਰ ਵਿਚ ਉਨਾਂ ਭਰੋਸਾ ਦਿੱਤਾ ਕਿ ਸ਼ਹਿਰ ਵਿਚ ਖੇਡਾਂ ਦਾ ਮੁੱਢਲਾ ਢਾਂਚਾ ਵਿਕਸਤ ਕਰਨ ਲਈ ਵਿਸਥਾਰਤ ਰਿਪੋਰਟ ਲੈ ਕੇ ਕੰਮ ਪੂਰਾ ਕੀਤਾ ਜਾਵੇਗਾ।ਉਨਾਂ ਇਸ ਮੌਕੇ ਸਾਫਟਬਾਲ ਐਸੋਸੀਏਸ਼ਨ ਨੂੰ ਆਪਣੇ ਅਖਤਿਆਰੀ ਕੋਟੇ ਵਿਚੋਂ 3 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ।ਇਸ ਮੌਕੇ ਉਨਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਨਾਲ ਯੂਨੀਵਰਸਿਟੀ ਦੀਆਂ ਖੇਡ ਸਰਗਰਮੀਆਂ ਅਤੇ ਖੇਡਾਂ ਦੇ ਮੁੱਢਲਾ ਢਾਂਚੇ ਬਾਰੇ ਵਿਸਥਾਰਤ ਗੱਲਬਾਤ ਵੀ ਕੀਤੀ।ਹੋਰਨਾਂ ਤੋਂ ਇਲਾਵਾ ਇਸ ਮੌਕੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਅਤੇ ਹੋਰ ਆਗੂ ਵੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply