Saturday, August 22, 2026

ਸਰਕਾਰੀਆ ਅਤੇ ਸੋਨੀ ਵੱਲੋਂ ਸਿੰਗਲਾ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਦੇ ਸਾਬਕਾ ਵਿਤ ਮੰਤਰੀ ਸੁਰਿੰਦਰ ਸਿੰਗਲਾ ਦੀ ਮੌਤ ’ਤੇ ਮਾਲ ਮੰਤਰੀ ਸੁਖਬਿੰਦਰ ਸਿੰਘ ਸੁੱਖ Surinder Singlaਸਰਕਾਰੀਆ ਅਤੇ ਸਿੱਖਿਆ ਤੇ ਵਾਤਾਵਰਣ ਮੰਤਰੀ ਓ.ਪੀ ਸੋਨੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਇਸ ਨੂੰ ਪਾਰਟੀ ਤੇ ਸੂਬੇ ਲਈ ਨਾ ਪੂਰੇ ਹੋਣ ਵਾਲਾ ਘਾਟਾ ਕਰਾਰ ਦਿੱਤਾ ਹੈ।ਦੋਵਾਂ ਮੰਤਰੀਆਂ ਨੇ ਜਾਰੀ ਬਿਆਨਾਂ ਵਿਚ ਕਿਹਾ ਕਿ ਸਿੰਗਲਾ ਨੇ ਆਪਣੇ ਕਾਰਜਕਾਲ ਦੌਰਾਨ ਸਬੂੇ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਵਿਚ ਵੱਡਾ ਯੋਗਦਾਨ ਪਾਇਆ, ਜਿਸ ਨੂੰ ਪੰਜਾਬ ਦੇ ਵਾਸੀ ਕਦੇ ਭੁਲਾ ਨਹੀਂ ਸਕਣਗੇ।ਉਨਾਂ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਪਰਮਾਤਮਾ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ ਤੇ ਸਮੁੱਚੇ ਪਰਿਵਾਰ ਸਮੇਤ ਉਨਾਂ ਦੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply