ਦਿੱਲੀ, 28 ਜੂਨ (ਪੰਜਾਬ ਪੋਸਟ ਬਿਊਰੋ) – ਸੰਯੁਕਤ ਰਾਸ਼ਟਰ ਵਿੱਚ ਅਮਰੀਕਾ ਦੇ ਸਥਾਈ ਪ੍ਰਤੀਨਿਧ, ਸੁਸ਼੍ਰੀ ਨਿੱਕੀ ਹੈਲੀ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਰਾਜਦੂਤ ਹੈਲੀ ਨੇ ਰਾਸ਼ਟਰਪਤੀ ਟਰੰਪ ਵੱਲੋਂ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਰਾਸ਼ਟਰਪਤੀ ਟਰੰਪ ਨੂੰ ਉਨ੍ਹਾਂ ਵੱਲੋਂ ਸ਼ੁਭਕਾਮਨਾਵਾਂ ਦੇਣ ਲਈ ਬੇਨਤੀ ਕੀਤੀ ਅਤੇ ਉਨ੍ਹਾਂ ਦੀਆਂ ਪਹਿਲੀਆਂ ਮੀਟਿੰਗਾਂ ਅਤੇ ਸੰਵਾਦਾਂ ਨੂੰ ਦਿਲੋਂ ਯਾਦ ਕੀਤਾ। ਰਾਜਦੂਤ ਹੈਲੀ ਨੇ ਭਾਰਤ ਅਤੇ ਅਮਰੀਕਾ ਦਰਮਿਆਨ ਖਾਸ ਤੌਰ `ਤੇ ਰਣਨੀਤਕ ਅਤੇ ਰੱਖਿਆ ਖੇਤਰਾਂ ਦੇ ਡੂੰਘੇ ਸਬੰਧਾਂ ਦਾ ਜ਼ਿਕਰ ਕੀਤਾ। ਦੋਵਾਂ ਪਤਵੰਤਿਆਂ ਨੇ ਦਹਿਸ਼ਤਵਾਦ ਖ਼ਿਲਾਫ਼ ਅਤੇ ਬਹੁਪੱਖੀ ਮੰਚਾਂ ਸਮੇਤ ਭਾਰਤ-ਅਮਰੀਕਾ ਸਹਿਯੋਗ ਨੂੰ ਵਧਾਉਣ ਦੇ ਢੰਗਾਂ `ਤੇ ਚਰਚਾ ਕੀਤੀ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਭਾਰਤ-ਅਮਰੀਕਾ ਦੀ ਮਜ਼ਬੂਤ ਭਾਈਵਾਲੀ ਵਿਸ਼ਵ ਸ਼ਾਂਤੀ ਅਤੇ ਖੁਸ਼ਹਾਲੀ ਲਈ ਇੱਕ ਮਹੱਤਵਪੂਰਨ ਕਾਰਕ ਰਹੇਗੀ।
ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਟਰੰਪ ਦੀਆਂ ਦੱਖਣੀ ਏਸ਼ੀਆ ਅਤੇ ਇੰਡੋ-ਪੈਸਿਫਿਕ ਰਣਨੀਤੀਆਂ ਅਤੇ ਕੋਰੀਆਈ ਪ੍ਰਾਇਦੀਪ ਨੂੰ ਪ੍ਰਮਾਣੂ-ਮੁਕਤ ਕਰਨ ਦੇ ਉਨ੍ਹਾਂ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
Check Also
9 ਰੋਜ਼ਾ ਦੋਸਤੀ ਇੰਟਰਨੈਸ਼ਨਲ ਥੀਏਟਰ ਫੈਸਟੀਵਲ ’ਚ ਹਿੱਸਾ ਲੈ ਕੇ ਲਾਹੌਰ ਤੋਂ ਵਤਨ ਪਰਤੇ ਮੰਚ-ਰੰਗਮੰਚ ਦੇ ਕਲਾਕਾਰ
ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ ਬਿਊਰੋ) – ਅਜੋਕਾ ਥੀਏਟਰ ਲਾਹੌਰ (ਪਾਕਿਸਤਾਨ) ਵਲੋਂ ਕਰਵਾਏ ਗਏ 9 …