Thursday, August 13, 2026

`ਮਿਸ਼ਨ ਤੰਦਰੁਸਤ ਪੰਜਾਬ` ਮੁਹਿੰਮ ਅਧੀਨ ਵੱਖ-ਵੱਖ ਹਸਪਤਾਲਾਂ ਦਾ ਅਚਨਚੇਤ ਨਿਰੀਖਣ

PPN2906201805 ਪਠਾਨਕੋਟ, 29 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪੰਨੂੰ ਆਈ.ਏ.ਐਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇੰਜੀ: ਰਣਤੇਜ ਸ਼ਰਮਾ ਸਹਾਇਕ ਵਾਤਾਵਰਣ ਇੰਜੀਨੀਅਰ ਵਲੋ “ਮਿਸ਼ਨ ਤੰਦਰੁਸਤ ਪੰਜਾਬ” ਮੁਹਿੰਮ ਅਧੀਨ ਪਠਾਨਕੋਟ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ।ਦੌਰੇ ਦੋਰਾਨ ਸੱੁਖ ਸਦਨ ਹਸਪਤਾਲ, ਅਮਨਦੀਪ ਹਸਪਤਾਲ, ਐਸ.ਐਸ. ਮੈਮੋਰੀਅਲ ਹਸਪਤਾਲ ਅਤੇ ਰਣਜੀਤ ਸਾਗਰ ਡੈਮ ਹਸਪਤਾਲ ਪਠਾਨਕੋਟ ਦਾ ਨਿਰੀਖਣ ਕੀਤਾ ਗਿਆ।ਜਿਨ੍ਹਾਂ ਵਿਚੋ ਰਣਜੀਤ ਸਾਗਰ ਡੈਮ ਹਸਪਤਾਲ ਪਠਾਨਕੋਟ ਬਾਇਓ ਮੈਡੀਕਲ ਵੇਸਟ (ਮੈਨਜਮੈਂਟ) ਰੂਲਜ, 2016 ਦੀ ਉਲੰਘਣਾ ਕਰਦਾ ਪਾਇਆ ਗਿਆ। ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧੀ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋ ਬਾਇਓ ਮੈਡੀਕਲ ਵੇਸਟ (ਮੈਨਜਮੈਂਟ) ਰੂਲਜ, 2016 ਤਹਿਤ ਜਾਗਰੂਕਤਾ ਕੈਂਪ ਵੀ ਲਗਾਏ ਜਾ ਚੁੱਕੇ ਹਨ। ਉਨਾਂ ਨੇ ਹਸਪਤਾਲਾਂ ਨੂੰ ਬਾਇੳ ਮੈਡੀਕਲ ਵੇਸਟ (ਮੈਨਜਮੈਂਟ) ਰੂਲਜ 2016 ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ।PPN2906201807

 

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply