Tuesday, November 24, 2026

ਅਫਗਾਨਿਸਤਾਨ ’ਚ ਸਿੱਖਾਂ ’ਤੇ ਹਮਲੇ ਸਬੰਧੀ ਸ਼੍ਰੋਮਣੀ ਕਮੇਟੀ ਮੁਲਾਜਮਾਂ ਵੱਲੋਂ ਸ਼ੋਕ ਇਕੱਤਰਤਾ

ਸ਼੍ਰੋਮਣੀ ਕਮੇਟੀ ਦੇ ਸਮੁੱਚੇ ਅਦਾਰੇ ਕੀਤੇ ਬੰਦ, ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ਮੁਲਤਵੀ
ਅੰਮ੍ਰਿਤਸਰ, 2 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸਮੁੱਚੇ ਮੁਲਾਜਮਾਂ ਵੱਲੋਂ ਅਫਗਾਨਿਸਤਾਨ ਅੰਦਰ ਅੱਤਵਾਦੀ ਹਮਲੇ ’ਚ ਜਾਨੋ ਮਾਰੇ PPN0207201812ਗਏ ਸਿੱਖਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਰੋਸ ਵਜੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬੰਦ ਕਰ ਦਿੱਤੇ ਗਏ।ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਕੱਤਰ ਹੋ ਕੇ ਸਮੂਹ ਮੁਲਾਜਮਾਂ ਨੇ ਮੂਲ ਮੰਤਰ ਤੇ ਗੁਰ ਮੰਤਰ ਦੇ ਪਾਠ ਕੀਤੇ ਅਤੇ ਵਿਛੜੀਆਂ ਰੂਹਾਂ ਨਮਿੱਤ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ।ਇਸ ਸ਼ੋਕ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾ ਕੋਹਨਾ ਤੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਆਪਣੇ ਸੰਬੋਧਨ ਦੌਰਾਨ ਇਸ ਘਟਨਾ ਦੀ ਨਿੰਦਾ ਕਰਦਿਆਂ ਵਿਛੜੀਆਂ ਰੂਹਾਂ ਨੂੰ ਸ਼ਰਧਾਂ ਤੇ ਸਤਿਕਾਰ ਭੇਟ ਕੀਤਾ।ਇਸ ਮੌਕੇ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦਾ ਸਾਰਾ ਸਟਾਫ ਹਾਜ਼ਰ ਸੀ।
    ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਦੱਸਿਆ ਕਿ ਇਸ ਘਟਨਾ ਦੇ ਰੋਸ ਵਜੋਂ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਦਫਤਰ ਬੰਦ ਕਰ ਦਿੱਤੇ ਗਏ ਹਨ ਅਤੇ ਇਸ ਦੇ ਨਾਲ ਹੀ ਭਲਕੇ ਹੋਣ ਵਾਲੀ ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ਵੀ ਮੁਲਤਵੀ ਕਰ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮਾਰੇ ਗਏ ਸਿੱਖਾਂ ਨਮਿਤ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਵੀ ਆਰੰਭ ਕੀਤੇ ਜਾਣਗੇ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply