Saturday, March 28, 2026

ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕੁਦਰਤੀ ਆਫਤਾਂ ਨਾਲ ਨਿਪਟਣ ਲਈ ਦਿੱਤੀ ਜਾਵੇਗੀ ਟ੍ਰੇਨਿੰਗ – ਖੰਨਾ

ਜਿਲ੍ਹਾ ਰੈਡ ਕਰਾਸ ਸੁਸਾਇਟੀ ਨੂੰ ਦਿੱਤੀ ਗਈ ਇੱਕ ਐਂਬੂਲੈਂਸ

PPN0307201804ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਜਿਲ੍ਹਾ ਰੈਡ ਕਰਾਸ ਦਫਤਰ ਵਿਖੇ ਅਵਿਨਾਸ਼ ਰਾਏ ਖੰਨਾ ਵਾਇਸ ਚੇਅਰਮੈਨ ਇੰਡੀਅਨ ਰੈਡ ਕਰਾਸ ਸੁਸਾਇਟੀ ਦਿੱਲੀ ਵੱਲੋਂ ਪ੍ਰਧਾਨ ਰੈਡ ਕਰਾਸ ਸੁਸਾਇਟੀ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਨੂੰ ਜਰੂਰਤਮੰਦ, ਐਕਸੀਡੈਂਟ ਪੀੜਤ ਲੋਕਾਂ ਦੀ ਸਹਾਇਤਾ ਲਈ ਇਕ ਐਂਬੂਲੈਂਸ ਭੇਂਟ ਕੀਤੀ ਗਈ।
     ਇਸ ਸਮੇਂ ਬੋਲਦਿਆਂ ਅਵਨਿਾਸ਼ ਰਾਏ ਖੰਨਾ ਸਾਬਕਾ ਰਾਜ ਸਭਾ ਮੈਂਬਰ ਅਤੇ ਵਾਇਸ ਚੇਅਰਮੈਨ ਇੰਡੀਅਨ ਰੈਡ ਕਰਾਸ ਸੁਸਾਇਟੀ ਨਵੀਂ ਦਿੱਲੀ ਨੇ ਦੱਸਿਆ ਕਿ ਅੰਮ੍ਰਿਤਸਰ ਪਵਿੱਤਰ ਸ਼ਹਿਰ ਵਿੱਚ ਰੋਜਾਨਾ ਹੀ ਲੱਖਾਂ ਸ਼ਰਧਾਲੂ ਆਉਂਦੇ ਹਨ ਅਤੇ ਕਿਸੇ ਸਮੇਂ ਵੀ ਕਿਸੇ ਘਟਨਾ ਤੋਂ ਬਚਣ ਲਈ ਅਤੇ ਗਰੀਬ ਅਤੇ ਜਰੂਰਤਮੰਦ ਲੋਕਾਂ ਦੀ ਸਹਾਇਤਾ ਲਈ ਰੈਡ ਕਰਾਸ ਸੁਸਾਇਟੀ ਦਿੱਲੀ ਵੱਲੋਂ ਇਹ ਐਬੂਲੈਂਸ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਰੈਡ ਕਰਾਸ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਪਹਿਲਾ ਰਾਜ ਹੈ ਜਿਸ ਨੇ ਪੰਜਾਬ ਵਿਧਾਨ ਸਭਾ ਦੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕੁਦਰਤੀ ਆਫਤਾਂ ਤੋਂ ਬਚਣ ਲਈ ਟ੍ਰੇਨਿੰਗ ਦਿੱਤੀ ਹੈ।ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਪੰਚਾਂ ਤੇ ਪੰਚਾਂ ਨੂੰ ਵੀ ਰੈਡ ਕਰਾਸ ਦਾ ਮੈਂਬਰ ਬਣਾਉਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਵੀ ਕੁਦਰਤੀ ਆਫਤਾਂ ਨਾਲ ਨਜਿੱਠਣ ਦੀ ਟ੍ਰੇਨਿੰਗ ਦਿੱਤੀ ਜਾਣੀ ਚਾਹੀਦੀ ਹੈ।
     ਇਸ ਮੌਕੇ ਬੋਲਦਿਆਂ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੰਮ੍ਰਿਤਸਰ ਦੀ ਰੈਡ ਕਰਾਸ ਸੁਸਾਇਟੀ ਵੱਲੋਂ ਗਰੀਬ ਲੋਕਾਂ ਨੂੰ ਟਰਾਈਸਾਈਕਲ, ਵੀਲਚੇਅਰ, ਸਿਲਾਈ ਮਸ਼ੀਨਾਂ ਰਾਸ਼ਨ ਅਤੇ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ।ਸੰਘਾ ਨੇ ਦੱਸਿਆ ਕਿ ਰੈਡ ਕਰਾਸ ਵੱਲੋਂ ਚਲਾਈ ਜਾ ਰਹੀ ਸਾਂਝੀ ਰਸੋਈ ਬਹੁਤ ਵਧੀਆ ਕੰਮ ਕਰ ਰਹੀ ਹੈ, ਜਿਸ ਤਹਿਤ ਗਰੀਬ ਲੋਕਾਂ ਨੂੰ 10 ਰੁਪਏ ਵਿੱਚ ਵਧੀਆ ਤੇ ਪੌਸਟਿਕ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਨੇ ਇਸ ਮੋਕੇ ਸਰੂਪ ਸਿੰਘ ਰਿਟਾਇਰ ਆਈ.ਜੀ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਨ੍ਹਾਂ ਵੱਲੋਂ ਸਾਂਝੀ ਰਸੋਈ ਵਿੱਚ ਆਪਣਾ ਬਹੁਤ ਅਹਿਮ ਯੋਗਦਾਨ ਪਾਇਆ ਹੈ।ਸੰਘਾ ਨੇ ਦੱਸਿਆ ਕਿ ਰੈਡ ਕਰਾਸ ਸੁਸਾਇਟੀ ਵੱਲੋਂ ਇਕ ਪੰਘੂੜਾ ਸਕੀਮ ਚਲਾਈ ਜਾ ਰਹੀ ਹੈ ਜਿਸ ਤਹਿਤ 160 ਨਵਜੰਮੇ ਬੱਚਿਆਂ ਨੂੰ ਬਚਾਇਆ ਗਿਆ ਹੈ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੁਸ਼ੀ ਦੇ ਦਿਹਾੜੇ ਇਨ੍ਹਾਂ ਗਰੀਬ ਲੋਕਾਂ ਦੀ ਮਦਦ ਕਰਕੇ ਮਨਾਉਣ।ਇਸ ਮੌਕੇ ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ, ਸੀ.ਐਸ ਤਲਵਾੜ ਸਕੱਤਰ ਪੰਜਾਬ ਰੈਡ ਕਰਾਸ ਬ੍ਰਾਂਚ ਚੰਡੀਗੜ੍ਹ, ਮੁਨੀਸ਼ ਚੌਧਰੀ ਡਿਪਟੀ ਸਕੱਤਰ ਇੰਡੀਅਨ ਰੈਡ ਕਰਾਸ ਸੁਸਾਇਟੀ ਨੇ ਵੀ ਆਪਣੇ ਵਿਚਾਰ ਰੱਖੇ।  ਅੰਤ ਵਿੱਚ ਸ੍ਰੀਮਤੀ ਵਿਨੈ ਸ਼ਰਮਾ ਸਕੱਤਰ ਰੈਡ ਕਰਾਸ ਸੁਸਾਇਟੀ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਕਿਹਾ।

 

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply