Sunday, March 29, 2026

`ਮਿਸ਼ਨ ਤੰਦਰੁਸਤ ਪੰਜਾਬ` ਨੂੰ ਸਫਲ ਕਰਨ ਲਈ ਹਰੇਕ ਵਿਭਾਗ ਕਰੇ ਸਹਿਯੋਗ – ਡਿਪਟੀ ਕਮਿਸ਼ਨਰ

PPN0307201807ਪਠਾਨਕੋਟ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ `ਮਿਸ਼ਨ ਤੰਦਰੁਸਤ ਪੰਜਾਬ`  ਤਹਿਤ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਦੀ ਪ੍ਰਧਾਨਗੀ ਵਿੱਚ ਇਕ ਰੀਵਿਓ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ  ਮਲਿਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਦੋਰਾਨ 5 ਜੂਨ 2018 ਤੋਂ ਸੁਰੂ ਕੀਤੇ `ਮਿਸ਼ਨ ਤੰਦਰੁਸਤ ਪੰਜਾਬ` ਦੀ ਅੱਜ ਤੱਕ ਦੀ ਕਾਰਗੁਜਾਰੀ ਤੇ ਚਰਚਾ ਕੀਤੀ ਗਈ। ਮਿੀਟਿੰਗ ਵਿੱਚ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਵਿਵੇਕਸੀਲ ਸੋਨੀ ਐਸ.ਐਸ.ਪੀ ਪਠਾਨਕੋਟ, ਅਸ਼ੋਕ ਸਰਮਾ ਸਹਾਇਕ ਕਮਿਸ਼ਨਰ ਜਨਰਲ, ਡਾ. ਨੈਨਾ ਸਲਾਥੀਆ ਸਿਵਲ ਸਰਜਨ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਧਿਕਾਰੀ ਪਠਾਨਕੋਟ, ਨਰੇਸ਼ ਮਹਾਜਨ, ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਧਿਕਾਰੀ ਅਤੇ ਹੋਰ ਜਿਲ੍ਹਾ ਅਧਿਕਾਰੀ ਹਾਜ਼ਰ ਸਨ।
    ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਨੀਲਿਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ `ਮਿਸ਼ਨ ਤੰਦਰੁਸਤ ਪੰਜਾਬ` ਨੂੰ ਕਾਮਯਾਬ ਕਰਨ ਲਈ ਅਤੇ ਧਰਤੀ ਨੂੰ ਬਚਾਉਂਣ ਦੇ ਲਈ ਖੁਦ ਹੀ ਜਾਗਰੁਕ ਹੋਣ ਦੀ ਜਰੁਰਤ ਹੈ ਅਤੇ ਇਸ ਲਈ ਸਾਨੂੰ ਚਾਹੀਦਾ ਹੈ ਕਿ ਅਸੀਂ ਜਿਆਦਾ ਤੋਂ ਜਿਆਦਾ ਪੋਦੇ ਲਗਾਈਏ ਅਤੇ ਉਨ੍ਹਾਂ ਦੀ ਸੰਭਾਲ ਵੀ ਕਰੀਏ।ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਪਠਾਨਕੋਟ ਵੱਲੋਂ ਵੀ ਪੰਜਾਬ ਸਰਕਾਰ ਦੀਆਂ ਸਿਹਤ ਸਬੰਧੀ ਚਲਾਈਆਂ ਜਾ ਰਹੀਆਂ ਯੋਜਨਾਵਾਂ ਅਤੇ ਅਪਣੀ ਸਿਹਤ ਦੀ ਕਿਵੇ ਸੰਭਾਲ ਕਰਨੀ ਹੈ ਬਾਰੇ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀ ਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਫਸਲਾਂ ਦੀ ਵਧੇਰੇ ਪੈਦਾਵਾਰ ਲੈਣ ਅਤੇ ਆਰਗੈਨਿਕ ਖੇਤੀ ਅਪਣਾਉਂਣ ਦੇ ਲਈ ਜਾਗਰੁਕ ਕੀਤਾ ਜਾ ਰਿਹਾ ਹੈ ਇਸ ਤੋਂ ਇਲਾਵਾ ਕਣਕ ਅਤੇ ਝੋਨੇ ਦੀ ਫਸਲਾਂ ਦੇ ਬਦਲਾਅ ਦੇ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਹੇਠਾ ਗਿਰ ਰਹੇ ਪਾਣੀ ਦੇ ਪੱਧਰ ਨੂੰ ਕਿਵੈ ਬਚਾਇਆ ਜਾ ਸਕੇ।
     ਉਨ੍ਹਾਂ ਜਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਅਪਣੇ ਕਾਰਜ ਖੇਤਰ ਅਧੀਨ ਲੋਕਾਂ ਨੂੰ ਜਾਗਰੁਕ ਕੀਤਾ ਜਾਵੇ ਤਾਂ ਜੋ `ਮਿਸ਼ਨ ਤੰਦਰੁਸਤ ਪੰਜਾਬ` ਸਫਲ  ਬਣਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਦੀ `ਮਿਸ਼ਨ ਤੰਦਰੁਸਤ ਪੰਜਾਬ` ਨੂੰ ਲੈ ਕੇ ਵਧੀਆ ਕਾਰਗੁਜਾਰੀ ਰਹੀ ਹੈ ਅਤੇ ਆਉਂਣ ਵਾਲੇ ਦਿਨ੍ਹਾਂ ਦੋਰਾਨ ਵੀ ਇਵੇਂ ਹੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸਾਡੀ ਸਭ ਦੀ ਜਿੰਮੇਦਾਰੀ ਬਣਦੀ ਹੈ ਕਿ ਅਸੀਂ ਵੀ ਪੰਜਾਬ ਸਰਕਾਰ ਦੇ ਇਸ ਮਿਸ਼ਨ ਦੇ ਭਾਗੀਦਾਰ ਬਣੀਏ।
 

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply