ਧੂਰੀ, 4 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸੀਨੀਅਰ ਪੁਲਿਸ ਕਪਤਾਨ ਸੰਗਰੂਰ ਮਨਦੀਪ ਸਿੰਘ ਸਿੱਧੂ ਅਤੇ ਸੁਪਰਡੈਟ ਪੁਲਿਸ, ਸਪੈਸ਼ਲ ਟਾਸਕ ਫੋਰਸ
ਸੰਗਰੂਰ ਮਨਜੀਤ ਸਿੰਘ ਬਰਾੜ ਵੱਲੋ ਨਸ਼ਿਆਂ ਦਾ ਧੰਦਾ ਕਰਨ ਵਾਲੇ ਸੌਦਾਗਰਾਂ ਦੇ ਖਿਲਾਫ ਲਗਾਤਾਰ ਵਿੱਢੀ ਮੁਹਿੰਮ ਤਹਿਤ ਐਸ.ਟੀ.ਐਫ ਟੀਮ ਸੰਗਰੂਰ ਵਲੋ 400 ਗ੍ਰਾਮ ਅਫੀਮ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਮਨਜੀਤ ਸਿੰਘ ਬਰਾੜ ਨੇ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 03.07.2018 ਨੂੰ ਐਸ.ਟੀ.ਐਫ ਸੰਗਰੂਰ ਦੇ ਥਾਣੇਦਾਰ ਰਵਿੰਦਰ ਕੁਮਾਰ ਭੱਲਾ ਦੀ ਅਗਵਾਈ ਵਾਲੀ ਐਸ.ਟੀ.ਐਫ ਟੀਮ ਸੰਗਰੂਰ ਦੇ ਹੌਲਦਾਰ ਦਵਿੰਦਰ ਸਿੰਘ, ਸਿਪਾਹੀ ਮਨਪ੍ਰੀਤ ਸਿੰਘ, ਸਿਪਾਹੀ ਪ੍ਰਿੰਸ, ਸਿਪਾਹੀ ਗੁਰਪ੍ਰੀਤ ਸਿੰਘ ਅਤੇ ਥਾਣਾ ਸਿਟੀ ਅਹਿਮਦਗੜ ਦੇ ਸਹਾਇਕ ਥਾਣੇਦਾਰ ਜਸਪਾਲ ਸਿੰਘ ਨਾਲ ਪੁਲਿਸ ਪਾਰਟੀ ਸਮੇਤ ਗਸਤ ਅਤੇ ਮੋਬਾਇਲ ਨਾਕਾਬੰਦੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿੱਚ ਸੌਧ ਚੌਕ ਤੋਂ ਜੰਡਾਲੀ ਪੁਲ ਵੱਲ ਨੂੰ ਜਾ ਰਹੇ ਸੀ ਤਾਂ ਸੜਕ ਦੇ ਸੱਜੇ ਪਾਸੇ ਦੋ ਨੌਜਵਾਨ ਇੱਕ ਮੋਟਰਸਾਇਕਲ `ਤੇ ਬੈਠੇ ਹੋਏ ਲਿਫਾਫਾ ਪਲਾਸਟਿਕ ਪਾਰਦਰਸ਼ੀ ਵਿੱਚੋ ਕਾਲੇ ਰੰਗ ਦੇ ਪਦਾਰਥ ਦੀਆਂ ਹੱਥਾਂ ਨਾਲ ਗੋਲੀਆਂ ਬਣਾ ਰਹੇ ਸਨ।ਜੋ ਇਹਨਾਂ ਵਿਅਕਤੀਆਂ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਲਿਫਾਫਾ ਥੱਲੇ ਸੁੱਟ ਦਿੱਤਾ ਤਾਂ ਇਹਨਾਂ ਵਿਅਕਤੀਆਂ ਨੂੰ ਕਾਬੂ ਕਰਕੇ ਪੁਲਿਸ ਪਾਰਟੀ ਨੇ ਲਿਫਾਫਾ ਪਲਾਸਟਿਕ ਦੀ ਤਲਾਸ਼ੀ ਕੀਤੀ ਤਾਂ ਲਿਫਾਫੇ ਵਿੱਚੋ 400 ਗ੍ਰਾਮ ਅਫੀਮ ਬਰਾਮਦ ਹੋਈ।ਦੋਸ਼ੀਆਂ ਦੀ ਸ਼ਨਾਖਤ ਰਜਾਕ ਮੁਹੰਮਦ ਪੁੱਤਰ ਜਮਾਲਦੀਨ ਵਾਸੀ ਜੰਡਾਲੀ ਕਲਾਂ ਅਤੇ ਦੂਸਰੇ ਵਿਅਕਤੀ ਦੀ ਸ਼ਨਾਖਤ ਓਮਬੀਰ ਪੁੱੱਤਰ ਚੰਦਰਪਾਲ ਵਾਸੀ ਫਰੀਦਪੁਰ ਜਿਲਾ ਬਰੇਲੀ (ਯੂ.ਪੀ) ਵਜੋ ਹੋਈ ਹੈ।ਪੁਲਿਸ ਅਫਸਰ ਨੇ ਦੱਸਿਆ ਕਿ ਦੋਸ਼ੀਆਂ ਨੂੰ ਸਮੇਤ ਮੋਟਰਸਾਇਕਲ ਗ੍ਰਿਫਤਾਰ ਕਰਕੇ ਉਹਨਾਂ ਦੇ ਵਿਰੁੱਧ ਥਾਣਾ ਸਿਟੀ ਅਹਿਮਦਗੜ ਵਿਖੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ।ਦੋਸ਼ੀਆਂ ਦੀ ਮੁੱਢਲੀ ਪੁੱਛਗਿੱਛ ਤੋ ਖੁਲਾਸਾ ਹੋਇਆ ਹੈ ਕਿ ਦੋਸ਼ੀ ਓਮਵੀਰ ਇਹ ਅਫੀਮ ਬਰੇਲੀ (ਯੂ.ਪੀ) ਤੋ ਲੈ ਕੇ ਆਇਆ ਸੀ ਅਤੇ ਅੱਗੇ ਇਹ ਅਫੀਮ ਦੂਸਰੇ ਦੋਸ਼ੀ ਮੁਹੰਮਦ ਰਜਾਕ ਨੂੰ ਦੇਣੀ ਸੀ।ਦੋਸ਼ੀਆਂ ਨੂੰ ਅੱਜ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਡੂੰਘਾਈ ਨਾਲ ਹੋਰ ਪੁੱਛਗਿੱਛ ਕੀਤੀ ਜਾਵੇਗੀ।
Check Also
ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …
Punjab Post Daily Online Newspaper & Print Media