Friday, May 22, 2026

ਸ਼ੋਰ ਪ੍ਰਦੂਸ਼ਣ ਕਰਨ ਵਾਲੇ ਵਾਹਨਾਂ ਦੇ ਪ੍ਰੈਸ਼ਰ ਹਾਰਨ ਉਤਰਵਾਏ

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਚੇਅਰਮੈਨ ਕਾਹਨ ਸਿੰਘ ਪਨੂੰ ਦੇ ਦਿਸ਼ਾ ਨਿਰਦੇਸ਼ਾਂ ਅਤੇ ਤੰਦਰੁਸਤ PPN0407201814ਪੰਜਾਬ ਮਿਸ਼ਨ ਤਹਿਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀ ਵਿਨੋਦ ਕੁਮਾਰ ਨੇ ਸ਼ੋਰ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਵਾਹਨਾਂ ਦੀ ਚੈਕਿੰਗ ਕੀਤੀ ਗਈ।ਉਨ੍ਹਾਂ ਨੇ ਪ੍ਰੈਸ਼ਰ ਹਾਰਨ ਵਰਤਣ ਵਾਲੇ 40 ਟਰੱਕਾਂ/ ਬੱਸਾਂ ਅਤੇ ਮੋਟਰ ਸਾਈਕਲਾਂ ਦੇ ਸਾਇਲੈਂਸਰਾਂ ਨੂੰ ਚੈਕ ਕੀਤਾ ਗਿਆ।ਵਿਨੋਦ ਨੇ 9 ਟਰੱਕਾਂ/ ਬੱਸਾਂ ਦੇ ਪ੍ਰੈਸ਼ਰ ਹਾਰਨ ਉਤਾਰਨ ਦੇ ਨਾਲ ਨਾਲ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਅਤੇ ਮੋਟਰ ਸਾਈਕਲਾਂ ਦੇ ਟੈ੍ਰਫਿਕ ਪੁਲਿਸ ਵੱਲੋਂ ਮੌਕੇ ਤੇ ਚਲਾਨ ਕੱਟੇ ਗਏ ਅਤੇ ਅੱਗੇ ਤੋਂ ਨਿਯਮਾਂ ਦੀ ਨਾ ਉਲੰਘਣਾ ਕਰਨ ਦੀ ਹਦਾਇਤ ਕੀਤੀ ਗਈ ।
     ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀ ਨੇ ਦੱਸਿਆ ਕਿ ਲਗਾਤਾਰ ਵੱਧ ਰਹੇ ਸ਼ੋਰ ਪ੍ਰਦੂਸ਼ਣ ਕਾਰਨ ਕਈ ਘਾਤਕ ਬਿਮਾਰੀਆਂ ਦਾ ਜਨਮ ਹੁੰਦਾ ਹੈ ਅਤੇ ਕਈ ਵਾਰ ਸ਼ੋਰ ਪ੍ਰਦੂਸ਼ਣ ਕਾਰਨ ਹੀ ਐਕਸੀਡੈਂਟ ਵਧੇਰੇ ਹੁੰਦੇ ਹਨ।ਉਨ੍ਹਾਂ ਕਿਹਾ ਕਿ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਲਈ ਟੈ੍ਰਫਿਕ ਪੁਲਿਸ ਦੇ ਸਹਿਯੋਗ ਨਾਲ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।

Check Also

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ- ਜਿਲ੍ਹਾ ਬਾਲ ਸੁਰੱਖਿਆ ਅਫਸਰ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 …

Leave a Reply