ਬਠਿੰਡਾ, 5 ਜੁਲਾਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਨਵੀਂ ਤਬਾਦਲਾ ਨੀਤੀ ਅਤੇ ਮੁਲਾਜ਼ਮ ਮਾਰੂ
ਐਮ.ਟੀ.ਆਰ ਨੀਤੀ ਦੇ ਵਿਰੋਧ ‘ਚ ਕਰਮਚਾਰੀਆਂ ਵੱਲੋਂ ਕੀਤੀ ਗਈ ਕਲਮ ਛੋੜ ਹੜਤਾਲ ਦੌਰਾਨ ਸਮੂਹ ਪੰਜਾਬ ਦੇ ਇੰਜੀਨੀਅਰ, ਡਰਾਫਟਮੈਨ ਐਸੋਸੀਏਸ਼ਨ ਪੰਜਾਬ ਅਤੇ ਸੀ.ਪੀ.ਐਫ ਇੰਪਲਾਈਜ਼ ਯੂਨੀਅਨ ਵੱਲੋਂ ਮੁੱਖ ਇੰਜੀਨੀਅਰ ਤੋਂ ਪ੍ਰਾਪਤ ਸੰਦੇਸ਼ ਅਨੁਸਾਰ ਜ/ਸ ਅਤੇ ਸੈਨੀਟੇਸ਼ਨ ਵਿਭਾਗ ਦੇ ਸਕੱਤਰ ਨਾਲ 8 ਜੁਲਾਈ ਨੂੰ ਮੀਟਿੰਗ ਦਾ ਸਮਾਂ ਦਿੱਤਾ ਗਿਆ ਅਤੇ ਮੰਗਾਂ ਮੰਨਣ ਦਾ ਭਰੋਸਾ ਦੁਆਇਆ ਗਿਆ, ਜਿਸ ਉਪਰੰਤ ਜਥੇਬੰਦੀ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਜ. ਪ੍ਰਧਾਨ ਹਰਿੰਦਰ ਸਿੰਘ ਅਤੇ ਜਨਰਲ ਸਕੱਤਰ ਬਲਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਹ ਹੜਤਾਲ ਵਾਪਸ ਲੈ ਲਈ ਗਈ ਹੈ ਅਤੇ ਮੀਟਿੰਗ ਤੋਂ ਬਾਅਦ ਅਗਲੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ।ਇਸ ਮੌਕੇ ਉਨ੍ਹਾਂ ਨਾਲ ਰੁਪਿੰਦਰ ਗੋਦਾਰਾ, ਮੇਜਰ ਸਿੰਘ, ਅਸ਼ੋਕ ਗਰਗ, ਜਗਦੀਪ ਸਿੰਘ ਸਰਾਂ, ਟੇਕ ਸਿੰਘ, ਕਮਲਜੀਤ ਸਿੰਘ, ਪ੍ਰਗਟ ਸਿੰਘ, ਰਜਿੰਦਰ ਚੌਹਾਨ, ਰਣਜੀਤ ਸਿੰਘ, ਜਸਵੀਰ ਸਿੰਘ, ਹਰਦੇਵ ਸਿੰਘ ਆਦਿ ਮੌਜ਼ੁਦ ਸਨ।
Punjab Post Daily Online Newspaper & Print Media