Thursday, March 26, 2026

ਮੇਅਰ ਤੇ ਕਮਿਸ਼ਨਰ ਨੇ ਨਗਰ ਨਿਗਮ ਦਫਤਰ `ਚ ਚੈਕ ਕੀਤੇ ਹਾਜਰੀ ਰਜਿਸਟਰ

PPN0607201805ਅੰਮ੍ਰਿਤਸਰ, 6 ਜੂਲਾਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸ਼ਹਿਰੀਆਂ ਨੂੰ ਸੁਚਾਰੂ ਢੰਗ ਨਾਲ ਸੇਵਾਵਾਂ ਉਪਲੱਬਧ ਕਰਵਾਉਣ ਲਈ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਕਮਿਸ਼ਨਰ ਸ੍ਰ਼ੀਮਤੀ ਦਿੱਪਤੀ ਉੱਪਲ ਆਈ.ਏ.ਐਸ, ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ਸੰਯੂਕਤ ਕਮਿਸ਼ਨਰ ਸੋਰਭ ਅਰੋੜਾ ਪੀ.ਸੀ.ਐਸ ਅਤੇ ਹੋਰ ਅਫਸਰਾਂ ਨਾਲ ਨਗਰ ਨਿਗਮ ਦੇ ਦਫ਼ਤਰ ਰਣਜੀਤ ਐਵਨਿਊ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੀ ਹਾਜ਼ਰੀ ਚੈਕ ਕਰਨ ਲਈ ਅਚਨਚੇਤ ਨਰੀਖਣ ਕੀਤਾ ਗਿਆ।ਮੇਅਰ ਅਤੇ ਹੋਰ ਅਧਿਕਾਰੀਆਂ ਵੱਲੋਂ ਇੱਕਲੇ-ਇੱਕਲੇ ਵਿਭਾਗਾਂ ਵਿੱਚ ਜਾ ਕੇ ਮੁਲਾਜ਼ਮਾਂ ਦੀ ਹਾਜ਼ਰੀ ਚੈਕ ਕੀਤੀ ਗਈ।ਇਸ ਦੇ ਨਾਲ ਹੀ ਦਫ਼ਤਰਾਂ ਦੀ ਸਫਾਈ ਅਤੇ ਰਿਕਾਰਡ ਦੇ ਰੱਖ-ਰਖਾਅ ਦਾ ਵੀ ਨਰੀਖਣ ਕੀਤਾ।ਉਨਾਂ ਨੇ ਮੌਕੇ `ਤੇ ਹੀ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਹਰ ਇਕ ਵਿਭਾਗ ਵਿੱਚ ਮੁਲਾਜਮਾਂ ਦਾ ਇਕ ਮੂਵਮੈਂਟ ਰਜਿਸਟਰ ਤਿਆਰ ਕੀਤਾ ਜਾਵੇ, ਜਿਸ ਤੋਂ ਪਤਾ ਲਗ ਸਕੇ ਕਿ ਕਿਹੜਾ ਅਧਿਕਾਰੀ/ ਕਰਮਚਾਰੀ ਮੌਜੂਦ ਹੈ ਅਤੇ ਕਿਹੜਾ ਫੀਲਡ ਵਿਚ ਗਿਆ ਹੈ, ਕਿਉਂਕਿ ਆਮ ਤੌਰ `ਤੇ ਅਧਿਕਾਰੀਆਂ ਵੱਲੋਂ ਇਹੀ ਕਿਹਾ ਜਾਂਦਾ ਹੈ ਕਿ ਸਟਾਫ ਫੀਲਡ ਵਿਚ ਗਿਆ ਹੈ।ਮੇਅਰ ਰਿੰਟੂ ਨੇ ਦੱਸਿਆ ਕਿ ਸਾਨੂੰ ਲੋਕਾਂ ਨੇ ਸ਼ਹਿਰ ਦੀ ਸੇਵਾ ਕਰਨ ਲਈ ਚੁਣਿਆ ਹੈ।ਇਸ ਲਈ ਲੋਕਾਂ ਦੇ ਪ੍ਰਤੀ ਡਿਊਟੀ ਹੈ ਕਿ ਅਸੀਂ ਉਹਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਨਿਪਟਾਰਾ ਪਹਿਲ ਦੇ ਆਧਾਰ `ਤੇ ਕਰਨਾ ਯਕੀਨੀ ਬਣਾਈਏ ਅਤੇ ਸ਼ਹਿਰ ਵਾਸੀਆਂ ਨੂੰ ਮੁਢਲੀਆਂ ਸਹੂਲਤਾਂ ਸੁਚੱਜੇ ਢੰਗ ਨਾਲ ਮੁਹੱਈਆਂ ਕਰਵਾ ਸਕੀਏ, ਇਹ ਤਾਂ ਹੀ ਸੰਭਵ ਹੈ ਜੇਕਰ ਮੁਲਾਜ਼ਮ ਆਪਣੀ ਡਿਊਟੀ ਸਮੇਂ ਸਿਰ ਤਨਦੇਹੀ ਨਾਲ ਨਿਭਾਉਣ।ਮੇਅਰ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤਾਂ ਕੀਤੀਆਂ ਕਿ ਦਫਤਰ ਦੀ ਸਫਾਈ ਅਤੇ ਰਿਕਾਰਡ ਦੀ ਸਾਂਭ-ਸੰਭਾਲ ਸਹੀ ਤਰੀਕੇ ਨਾਲ ਕੀਤੀ ਜਾਵੇ ।
 

Check Also

26ਵੇਂ ਰਾਸ਼ਟਰੀ ਰੰਗਮੰਚ ਉਸਤਵ ਦੇ ਪੰਜਵੇਂ ਦਿਨ ਨਾਟਕ ‘ਆਪ ਹਮਾਰੇ ਹੈ ਕੌਨ’ ਦਾ ਮੰਚਣ

ਅੰਮ੍ਰਿਤਸਰ, 25 ਮਾਰਚ (ਦੀਪ ਦਵਿੰਦਰ ਸਿੰਘ) – ਮੰਚ-ਰੰਗਮੰਚ ਅੰਮ੍ਰਿਤਸਰ ਵੱਲੋਂ ਉਤਰੀ ਜ਼ੋਨ ਕਲਚਰਲ ਸੈਂਟਰ ਪਟਿਆਲਾ …

Leave a Reply