ਬਠਿੰਡਾ, 6 ਜੁਲਾਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਨਤੀਜਿਆਂ ਵਿੱਚ ਸਥਾਨਕ ਐਸ.ਐਸ.ਡੀ ਗਰਲਜ਼ ਕਾਲਜ ਦਾ ਐਮ.ਕਾਮ ਦਾ ਨਤੀਜਾ ਨਤੀਜਾ 100 ਪ੍ਰਤੀਸ਼ਤ ਰਿਹਾ।ਕਾਲਜ ਦੀਆਂ 51 ਵਿਦਿਆਰਥਣਾਂ ਵਿਚੋਂ 27 ਵਿਦਿਆਰਥੀਆਂ ਨੇ 80 %, 12 ਵਿਦਿਆਰਥਣਾਂ ਨੇ 70% ਅਤੇ ਹੋਰਾਂ ਨੇ 60% ਅੰਕ ਪ੍ਰਾਪਤ ਕੀਤੇ।ਕਾਲਜ ਦੀਆਂ ਵਿਦਿਆਰਥਣਾਂ ਵਿਪਨੀਤ ਕੌਰ ਅਤੇ ਨਿਧੀ ਬਾਂਸਲ ਨੇ 9.2 ਸੀ.ਜੀ.ਪੀ.ਏ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ, ਮਮਤਾ, ਪਾਇਲ ਅਤੇ ਸੁਪਨਾ ਨੇ 9 ਸੀ.ਜੀ.ਪੀ.ਏ ਕਾਰਨ ਦੂਜਾ ਸਥਾਨ ਅਤੇ ਸੁਮਨਦੀਪ ਕੌਰ, ਵੀਨਾ ਅਤੇ ਅੰਜਲੀ ਸੋਨੀ ਨੇ 8.8 ਸੀ.ਜੀ.ਪੀ.ਏ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ।ਕਾਲਜ ਪ੍ਰਧਾਨ ਸੋਮਨਾਥ ਬਾਘਲਾ, ਉਪ ਪ੍ਰਧਾਨ ਯਸ਼ਵੰਤ ਰਾਏ ਸਿੰਗਲਾ, ਸੈਕਟਰੀ ਜੇ.ਕੇ ਗੁਪਤਾ, ਪਿ੍ਰੰਸੀਪਲ ਡਾ: ਪਰਮਿੰਦਰ ਕੌਰ ਤਾਂਘੀ, ਡਾ: ਨੀਰੂ ਗਰਗ ਅਤੇ ਸਮੂਹ ਸਟਾਫ਼ ਵਲੋਂ ਵਧਾਈ ਦਿੱਤੀ ਗਈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media