ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਅਪ੍ਰੈਲ-ਮਈ ’ਚ ਲਏ ਗਏ ਇਮਤਿਹਾਨਾਂ ਵਿੱਚ ਸ਼ਾਨਦਾਰ ਨਤੀਜਾ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਵਧੀਆ ਨਤੀਜਾ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦਾ ਕਾਮਨਾ ਕੀਤੀ। ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਐਮ.ਐਸ.ਸੀ (ਫੈਸ਼ਨ ਡਿਜ਼ਾਇਨਿੰਗ ਅਤੇ ਮਰਚਨਡਾਈਜ਼ਿੰਗ) ਸਮੈਸਟਰ ਚੌਥਾ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ 93% ਅੰਕ ਹਾਸਲ ਕਰਕੇ ਯੂਨੀਵਰਸਿਟੀ ’ਚ ਦੂਜੀ ਪੁਜ਼ੀਸ਼ਨ ਪ੍ਰਾਪਤ ਕੀਤੀ।ਜਦ ਕਿ ਬੀ.ਸੀ.ਏ ਸਮੈਸਟਰ ਛੇਵਾਂ ਦੀ ਵਿਦਿਆਰਥਣ ਰਿਤੂ ਬਾਲਾ ਨੇ ’ਵਰਸਿਟੀ ’ਚ 7ਵੀਂ ਪੁਜ਼ੀਸ਼ਨ ਹਾਸਲ ਕੀਤੀ।ਇਸ ਮੌਕੇ ਡਾ. ਮਨਪ੍ਰੀਤ ਕੌਰ ਅਤੇ ਸਟਾਫ਼ ਨੇ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਸਫ਼ਲਤਾ ’ਤੇ ਸ਼ੁਭ ਇਛਾਵਾਂ ਦਿੱਤੀਆਂ।
Check Also
ਨਵੇਂ ਸਾਲ ਦੀ ਆਮਦ ‘ਤੇ ਜਿਲ੍ਹਾ ਬਾਰ ਐਸੋਸੀਏਸ਼ਨ ਨੇ ਕਰਵਾਇਆ ਧਾਰਮਿਕ ਸਮਾਗਮ
ਸੰਗਰੂਰ, 11 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਕ ਜਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਹਰ ਸਾਲ ਦੀ ਤਰ੍ਹਾਂ …