Saturday, August 22, 2026

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਗੁ: ਸ੍ਰੀ ਨਨਕਾਣਾ ਸਾਹਿਬ ਜਾਣ ਲਈ ਸ਼੍ਰੋਮਣੀ ਕਮੇਟੀ ਨੇ ਪਾਸਪੋਰਟ ਮੰਗੇ

Gurudwara Nankana Sahibਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਮੇਂ ਨਵੰਬਰ 2018 ਵਿਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਪਾਸੋਂ ਪਾਸਪੋਰਟ ਮੰਗੇ ਗਏ ਹਨ।ਜਾਰੀ ਇਕ ਬਿਆਨ ਰਾਹੀਂ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਸ਼ਰਧਾਲੂ ਆਪਣੇ ਪਾਸਪੋਰਟ 6 ਅਗਸਤ 2018 ਤੀਕ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਯਾਤਰਾ ਵਿਭਾਗ ’ਚ ਭੇਜ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ।ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਵੱਲੋਂ ਪਛਾਣ ਪੱਤਰ ਲਈ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। 

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply