Tuesday, March 24, 2026

ਉਪ ਮੁੱਖ ਮੰਤਰੀ ਨੇ ਪੰਜਾਬੀਆਂ ਦੇ ਆਜ਼ਾਦੀ ਸੰਗਰਾਮ ਵਿੱਚ ਯੋਗਦਾਨ ਨੂੰ ਕੀਤਾ ਯਾਦ

ਬਠਿੰਡਾ ਦੇ ਬਹੁ-ਮੰਤਵੀ ਖੇਡ ਸਟੇਡੀਅਮ ਵਿਖੇ ਲਹਿਰਾਇਆ ਕੌਮੀ ਝੰਡਾ

PPN16081405

ਬਠਿੰਡਾ, 16 ਅਗਸਤ (ਜਸਵਿੰਦਰ ਸਿੰਘ ਜੱਸੀ )- ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ 68ਵੇਂ ਆਜ਼ਾਦੀ ਦਿਵਸ ਮੌਕੇ ਪੰਜਾਬੀਆਂ ਦੇ ਆਜ਼ਾਦੀ ਸੰਗਰਾਮ ਵਿੱਚ ਵਡਮੁੱਲੇ ਅਤੇ ਅਥਾਹ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਪੰਜਾਬੀਆਂ ਨੇ ਭਾਰਤ ਨੂੰ ਵਿਦੇਸ਼ੀ ਗੁਲਾਮੀ ਤੋਂ ਮੁਕਤ ਕਰਵਾਉਣ ਲਈ ਬੁਨਿਆਦ ਬੰਨ੍ਹੀ ਜਿਸ ਸਦਕਾ ਅੱਜ ਹਰ ਭਾਰਤ ਵਾਸੀ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ। ਸਥਾਨਕ ਬਹੁ-ਮੰਤਵੀ ਖੇਡ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਉਪਰੰਤ ਆਪਣੇ ਸੰਦੇਸ਼ ਵਿੱਚ ਉਪ ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅੱਗੇ ਹਰ ਦੇਸ਼ ਵਾਸੀ ਦਾ ਸਿਰ ਝੁਕਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਗਤਾਂ ਤੇ ਸੁਤੰਤਰਤਾ ਸੰਗਰਾਮੀਆਂ ਦੀਆਂ ਇਨਾਂ ਕੁਰਬਾਨੀਆਂ ਸਦਕਾ ਹੀ ਅੱਜ ਸਾਡਾ ਮੁਲਕ ਵਿਸ਼ਵ ਅੰਦਰ ਸੁਤੰਤਰ ਹੋਂਦ ਰੱਖ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੇ ਸੁਪਨਿਆਂ ਨੂੰ ਮਨਾਂ ਅੰਦਰ ਵਸਾਉਾਂਦੇ ੋਏ ਸਭ ਭਾਰਤੀਆਂ ਨੂੰ ਮਿਲਕੇ ਹੰਭਲਾ ਮਾਰਨ ਦੀ ਜ਼ਰੂਰਤ ਹੈ ਤਾਂ ਜੋ ਭਾਰਤ ਦੀ ਤਰੱਕੀ ਦੇ ਨਾਲ-ਨਾਲ ਹਰ ਪੱਖੋਂ ਮੁਲਕ ਵਿਸ਼ਵ ਅੰਦਰ ਮਿਸਾਲ ਵਜੋਂ ਜਾਣਿਆਂ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਭੂਗੋਲਿਕ ਪੱਖੋਂ ਮੁਲਕ ਦਾ ਬਹੁਤ ਛੋਟਾ ਹਿੱਸਾ ਹੋਣ ਦੇ ਬਾਵਜੂਦ ਇਥੋਂ ਦੇ ਵਸਨੀਕਾਂ ਨੇ ਆਜ਼ਾਦੀ ਸੰਗਰਾਮ ਅਤੇ ਦੇਸ਼ ਨੂੰ ਖਾਧ ਪਦਾਰਥਾਂ ਪੱਖੋਂ ਆਤਮਨਿਰਭਰ ਬਣਾਉਣ ਵਿੱਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ । ਉਨਖ਼ਾਂ ਕਿਹਾ ਕਿ ਪੰਜਾਬ ਦੇਸ਼ ਦੀ ਕੁੱਲ ਪੈਦਾਵਾਰ ਦਾ 65 ਫੀਸਦੀ ਹਿੱਸਾ ਪੈਦਾ ਕਰਦਾ ਹੈ। ਉਪ ਮੁੱਖ ਮੰਤਰੀ ਨੇ ਦੇਸ਼ ਵਾਸੀਆਂ ਅਤੇ ਖਾਸਕਰ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਦੇਸ਼ ਅਤੇ ਸੂਬਿਆਂ ਅੰਦਰ ਚੱਲ ਰਹੀਆਂ ਵਿਕਾਸ ਪ੍ਰਕ੍ਰਿਆਵਾਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਤਾਂ ਜੋ ਭਾਰਤ ਨੂੰ ਵਿਕਸਿਤ ਦੇਸ਼ਾਂ ‘ਚ ਮੂਹਰਲੀ ਕਤਾਰ ਵਿੱਚ ਲਿਆਂਦਾ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦ ਭਾਰਤ ਵਿਸ਼ਵ ਦੇ ਸਭ ਤੋਂ ਵਿਕਸਿਤ ਮੁਲਕਾਂ ਦੀ ਕਤਾਰ ਵਿੱਚ ਹੋਵੇਗਾ ਕਿਉਂਕਿ ਭਾਰਤ ਪਹਿਲਾਂ ਹੀ ਤਕਨੀਕੀ, ਸਿੱਖਿਆ, ਸਿਹਤ ਅਤੇ ਖੇਤੀਬਾੜੀ ਖੇਤਰਾਂ ਵਿਚ ਵੱਡੇ ਮੁਕਾਮ ਹਾਸਲ ਕਰ ਚੁੱਕਿਆ ਹੈ। ਉਨ੍ਹਾਂ ਪੰਜਾਬੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨ ਲਈ ਸਾਂਝਾ ਹੰਭਲਾ ਮਾਰਨ। ਉਨਖ਼ਾਂ ਕਿਹਾ ਕਿ ਅਫਗਾਨਿਸਤਾਨ ਤੋਂ ਆਉਣ ਵਾਲੇ ਨਸ਼ਿਆਂ ਦੀ ਤਸਕਰੀ ਲਈ ਪੰਜਾਬ ਨੂੰ ਇੱਕ ਟ੍ਰਾਂਜਿਟ ਰੂਟ ਵਜੋਂ ਵਰਤਿਆ ਜਾ ਰਿਹਾ ਸੀ ਪਰ ਪੰਜਾਬ ਪੁਲਸ ਨੇ ਇਸ ਵਿਰੁੱਧ ਯੋਜਨਾਂਬੱਧ ਮੁਹਿੰਮ ਵਿੱਢ ਕੇ ਵੱਡੀ ਪੱਧਰ ਉੱਪਰ ਕਾਮਯਾਬੀ ਹਾਸਿਲ ਕੀਤੀ ਹੈ। ਉਨਖ਼ਾਂ ਕਿਹਾ ਕਿ ਸਮਾਜਿਕ ਬੁਰਾਈਆਂ ਆਮ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਖਤਮ ਨਹੀਂ ਹੋ ਸਕਦੀਆਂ ਜਿਸ ਲਈ ਸਾਨੂੰ ਸਾਰਿਆਂ ਨੂੰ ਮਿਲਕੇ ਇਨਖ਼ਾਂ ਦੇ ਖਾਤਮੇਂ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਪੁਲਿਸ ਤੇ ਆਰਮੀ ਬੈਂਡ, ਨਰਸਿੰਗ,ਐਨ.ਸੀ.ਸੀ, ਸਕਾਊਟਸ ਤੇ ਗਾਈਡਸ ਅਤੇ ਸਕੂਲੀ ਵਿਦਿਆਰਥੀਆਂ ਦੀਆ ਟੁਕੜੀਆਂ ਨੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ। ਉਪ ਮੁੱਖ ਮੰਤਰੀ ਵੱਲੋਂ ਇਸ ਮੌਕੇ ਵਾਰ ਹੀਰੋਜ਼ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕੀਤਾ ਗਿਆ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਉਪ ਮੁੱਖ ਮੰਤਰੀ ਵੱਲੋਂ ਮਾਰਚ ਪਾਸਟ ਅਤੇ ਸਭਿਆਚਾਰਕ ਵੰਨਗੀਆਂ ਪੇਸ਼ ਕਰਨ ਵਾਲੀਆਂ ਟੁਕੜੀਆਂ ਅਤੇ ਟੀਮਾਂ ਨੂੰ ਵੀ ਟ੍ਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ। ਉਪ ਮੁੱਖ ਮੰਤਰੀ ਨੇ ਆਪਣੇ ਅਖਤਿਆਰੀ ਫੰਡ ਵਿੱਚੋਂ 5 ਲੱਖ ਰੁਪਏ ਮਹੰਤ ਗੁਰਬੰਤਾ ਦਾਸ ਸਕੂਲ ਫਾਰ ਡੈੱਫ ਐੰਡ ਡੰਬ ਸਕੂਲ ਨੂੰ ਦੇਣ ਦਾ ਐਲਾਨ ਕੀਤਾ। ਇਸ ਮੌਕੇ ਪ੍ਰਮੁੱਖ ਸੰਸਦੀ ਸਕੱਤਰ ਸਰੂਪ ਚੰਦ ਸਿੰਗਲਾ , ਉਪ ਮੁੱਖ ਮੰਤਰੀ ਦੇ ਸਹਾਇਕ ਮੀਡੀਆ ਸਲਾਹਕਾਰ  ਹਰਜਿੰਦਰ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ, ਆਈ.ਜੀ ਪਰਮਰਾਜ ਸਿੰਘ, ਡੀ.ਆਈ.ਜੀ ਅਮਰ ਸਿੰਘ ਚਾਹਲ, ਜ਼ਿਲਾ ਪੁਲੀਸ ਮੁਖੀ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਸੋਨਾਲੀਗਿਰੀ, ਵਧੀਕ ਡਿਪਟੀ ਕਮਿਸ਼ਨਰ (ਜ)  ਸੁਮੀਤ ਕੁਮਾਰ, ਐਸ.ਡੀ.ਐਮ  ਦਮਨਜੀਤ ਸਿੰਘ ਮਾਨ ਤੋਂ ਇਲਾਵਾ ਸਮਾਜ ਸੇਵੀ ਸੰਸੰਥਾਵਾਂ ਦੇ ਆਗੂ ਵੀ ਹਾਜ਼ਰ ਸਨ।

PPN16081406

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply