Saturday, August 22, 2026

ਕਰਜ਼ੇ ਤੋਂ ਦੁੱਖੀ ਕਿਸਾਨ ਨੇ ਰੇਲ ਗੱਡੀ ਥੱਲੇ ਆ ਕੇ ਕੀਤੀ ਖੁਦਕੁਸ਼ੀ

ਬਠਿੰਡਾ, 7 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਕਰਜੇ ਦੀ ਮਾਰ ਕਾਰਨ ਦੁੱਖੀ ਕਿਸਾਨਾਂ ਵੱਲੋਂ ਖੁਦਕੁਸ਼ੀ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਤੇ PPN0707201805ਆਏ ਦਿਨ ਕੋਈ ਨਾ ਕੋਈ ਕਿਸਾਨ ਕਰਜੇ ਤੋਂ ਦੁਖੀ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਰਿਹਾ ਹੈ? ਇਸੇ ਲੜੀ ਤਹਿਤ ਬੀਤੀ ਰਾਤ 10 ਵਜੇ ਬਠਿੰਡਾ ਫਿਰੋਜ਼ਪੁਰ ਰੇਲਵੇ ਲਾਈਨ ਤੇ ਗੋਨਿਆਣਾ ਰੇਲਵੇ ਸਟੇਸ਼ਨ ਤੋਂ ਅੱਗੇ ਇੱਕ ਕਿਸਾਨ ਨੇ ਰੇਲ ਗੱਡੀ ਦੇ ਥੱਲੇ ਸਿਰ ਦੇ ਕੇ ਆਤਮ ਹੱਤਿਆ ਕਰ ਲਈ। ਸੂਚਨਾ ਮਿਲਣ ਤੇ ਸਮਾਜ ਸੇਵੀ ਸੰਸਥਾ ਸਹਾਰਾ ਜਨਸੇਵਾ ਦੇ ਵਰਕਰ ਮੌਕੇ ਤੇ ਪਹੰੁਚੇ।ਮ੍ਰਿਤਕ ਦੀ ਸ਼ਨਾਖਤ ਗੁਰਤੇਜ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਜੰਡਾਂਵਾਲਾ ਹੋਈ।ਪਰਿਵਾਰਕ ਸੂਤਰਾਂ ਅਨੁਸਾਰ ਮ੍ਰਿਤਕ ਮਾਨਸਿਕ ਪਰੇਸ਼ਾਨ ਸੀ, ਇੱਕ ਬੇਟਾ ਬਿਮਾਰੀ ਨਾਲ ਗ੍ਰਸਤ ਸੀ।ਮ੍ਰਿਤਕ ਦੀ 2 ਕਿੱਲੇ ਜਮੀਨ ਸੀ ਅਤੇ ਸਿਰ ਤੇ ਬੈਂਕ ਦਾ ਕਰਜਾ ਸੀ।ਸਹਾਰਾ ਵਰਕਰਾਂ ਨੇ ਮ੍ਰਿਤਕ ਦੀ ਲਾਸ਼ ਪੁਲਿਸ ਕਾਰਵਾਈ ਤੋਂ ਬਾਅਦ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਈ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply