Thursday, July 30, 2026

ਜਲਾਲਾਬਾਦ ਵਿਖੇ ਹੋਏ ਆਤਮਘਾਤੀ ਹਮਲੇ ’ਚ ਮਾਰੇ ਗਏ ਅਫਗਾਨੀ ਸਿੱਖਾਂ ਦੀ ਯਾਦ `ਚ ਅਖੰਡ ਪਾਠ ਅਰੰਭ

ਨਵੀਂ ਦਿੱਲੀ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਜਲਾਲਾਬਾਦ (ਅਫਗਾਨਿਸਤਾਨ) ਵਿਖੇ ਹੋਏ ਆਤਮਘਾਤੀ ਹਮਲੇ ਵਿੱਚ ਮਾਰੇ ਗਏ ਅਫਗਾਨੀ ਸਿੱਖਾਂ ਦੀ PPN0707201809ਆਤਮਿਕ ਸ਼ਾਂਤੀ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ‘ਅਰਦਾਸ ਸਮਾਗਮ’ 9 ਜੁਲਾਈ ਸੋਮਵਾਰ ਨੂੰ ਸਵੇਰੇ ਦਸ ਵਜੇ ਲਖੀਸ਼ਾਹ ਵਣਜਾਰਾ ਹਾਲ ਗੁ. ਰਕਾਬ ਗੰਜ ਸਾਹਿਬ ਵਿਖੇ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਸੰਬੰਧ ਵਿੱਚ ਅੱਜ ਸਵੇਰੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਕੀਤੀ ਗਈ ਹੈ, ਜਿਸ ਦੀ ਸਮਾਪਤੀ ਸੋਮਵਾਰ 9 ਜੁਲਾਈ ਸਵੇਰੇ 10 ਵਜੇ ਹੋਵੇਗੀ। ਉਪਰੰਤ ਲਖੀਸ਼ਾਹ ਵਣਜਾਰਾ ਹਾਲ ਵਿਖੇ ‘ਅਰਦਾਸ ਸਮਾਗਮ’ ਹੋਵੇਗਾ, ਜਿਸ ਵਿੱਚ ਗੁਰਦੁਆਰਾ ਸੀਸਗੰਜ ਸਾਹਿਬ ਦੇ ਹਜ਼ੂਰੀ ਕੀਰਤਨੀਏ, ਭਾਈ ਭਾਈ ਪ੍ਰੇਮ ਸਿੰਘ ਬੰਧੂ, ਭਾਈ ਮਨੋਹਰ ਸਿੰਘ ਗੁਰਿੰਦਰ ਸਿੰਘ ਅਤੇ ਭਾਈ ਹਰਜੀਤ ਸਿੰਘ ਗੁਰਦੀਪ ਸਿੰਘ ਦੇ ਜਥੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਰਾਣਾ ਪਰਮਜੀਤ ਸਿੰਘ ਨੇ ਦਸਿਆ ਕਿ ਇਸ ਮੌਕੇ ਪ੍ਰਮੁੱਖ ਪੰਥਕ ਸ਼ਖਸੀਅਤਾਂ ਅਰਦਾਸ ਸਮਾਗਮ ’ਚ ਹਾਜ਼ਰੀ ਭਰ ਇਸ ਆਤਮਘਾਤੀ ਹਮਲੇ ਵਿੱਚ ਮਾਰੇ ਗਏ ਸਿੱਖਾਂ ਪ੍ਰਤੀ ਆਪਣੀ ਸ਼ਰਧਾਂਜਲੀ ਭੇਂਟ ਕਰਨਗੀਆਂ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply