Friday, July 31, 2026

ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਸਬੰਧੀ ਸੁਝਾਅ 9 ਜੁਲਾਈ ਤੱਕ ਦਿੱਤੇ ਜਾ ਸਕਣਗੇ

ਪਠਾਨਕੋਟ, 8 ਜੁਲਾਈ  (ਪੰਜਾਬ ਪੋਸਟ ਬਿਊਰੋ) – ਡਾ. ਨਿਧੀ ਕਲੋਤਰਾ ਪੀ.ਸੀ.ਐਸ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਕਮ ਉਪ ਮੰਡਲ ਮੈਜਿਸਟਰੇਟ ਧਾਰਕਲਾਂ ਨੇ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਦਾ ਕੰਮ ਚੱਲ ਰਿਹਾ ਹੈ।ਉਨ੍ਹਾਂ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ ਦੀਆਂ ਸਮੁੱਚੀਆਂ ਰਾਜਸੀ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ ਅਤੇ ਸਮੁੱਚੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਸਬੰਧੀ ਆਪਣਾ ਕੋਈ ਸੁਝਾਅ ਦੇਣਾ ਚਾਹੁੰਦੇ ਹਨ ਤਾਂ ਉਹ ਉਨ੍ਹਾਂ ਦੇ ਦਫਤਰ ਜਾਂ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ-1-ਕਮ-ਤਹਿਸੀਲਦਾਰ ਧਾਰਕਲਾਂ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ-2-ਬਲਾਕ ਵਿਕਾਸ `ਤੇ ਪੰਚਾਇਤ ਅਫਸਰ ਸੁਜਾਨਪੁਰ ਦੇ ਦਫਤਰ ਵਿਖੇ 9 ਜੁਲਾਈ ੨018 ਤੱਕ ਦੇ ਸਕਦੇ ਹਨ।
     ਚੋਣਕਾਰ ਰਜਿਸਟ੍ਰੇਸ਼ਨ ਅਫਸਰ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ ਵਲੋਂ ਹਲਕੇ ਦੀਆਂ ਸਮੂਹ ਰਾਜਨੀਤਕ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ, ਕਲੱਬਾਂ, ਵਾਰਡ ਸੋਸਾਈਟੀਜ, ਐਨ.ਜੀ.ਓਜ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਦੀ ਕਾਰਵਾਈ ਵਿੱਚ ਪ੍ਰਸ਼ਾਸਨ, ਬੀ.ਐਲ.ਓਜ਼, ਅਤੇ ਸੁਪਰਵਾਈਜਰਾਂ ਨੂੰ ਆਪਣਾ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਦਾ ਕੰਮ ਭਾਰਤ ਚੋਣ ਕਮਿਸ਼ਲ ਦੀਆਂ ਹਦਾਇਤਾਂ ਅਨੁਸਾਰ ਸਹੀ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ।
 

Check Also

ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ

1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …

Leave a Reply