ਧੂਰੀ, 8 ਜੂਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਸਨਾਤਨ ਧਰਮ ਸਭਾ ਚੈਰੀਟੇਬਲ ਵਿਖੇ ਅਗਰਵਾਲ ਵੈਲਫੇਅਰ ਸਭਾ ਰਜਿ. ਧੂਰੀ ਵਲੋਂ ਪ੍ਰਧਾਨ ਸੰਦੀਪ ਤਾਇਲ ਪੱਪੂ ਕੌਂਸਲਰ ਧੂਰੀ ਅਤੇ ਸੁਨੀਲ ਗੁਪਤਾ ਦੀ ਅਗਵਾਈ ਵਿੱਚ ਸ਼ਿਵ ਭਗਤ ਸਿੱਧ ਸ਼੍ਰੀ ਬਾਬਾ ਬਾਲਕ ਨਾਥ ਮੰਦਰ ਧੂਰੀ ਦੇ ਸਹਿਯੋਗ ਨਾਲ ਸਵਰਗੀ ਸ਼ੀਸ਼ਨ ਪਾਲ ਗੁਪਤਾ ਦੀ ਯਾਦ ਵਿਚ ਇੱਕ ਖੁਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਿਵਲ ਹਸਪਤਾਲ ਸੰਗਰੂਰ ਦੇ ਮਾਹਿਰ ਡਾਕਟਰਾਂ ਦੀ ਟੀਮ ਨੇ 131 ਯੁਨਿਟ ਖੂਨ ਇਕੱਤਰ ਕੀਤਾ ਗਿਆ।ਇਸ ਕੈਂਪ ਵਿਚ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦੇ ਪਿਤਾ ਮੁੱਖ ਮਹਿਮਾਨ ਦੇ ਤੌਰ `ਤੇ ਸ਼ਾਮਲ ਹੋਏ।ਸੰਸਥਾ ਵੱਲੋਂ ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਲਈ ਉਹਨਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਵਿਧਾਇਕ ਦੇ ਪਿਤਾ ਵੱਲੋਂ ਸੰਸਥਾਵਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ।ਇਸ ਮੌਕੇ ਦਰਸ਼ਨ ਕੁਮਾਰ ਦਰਸ਼ੀ ਕੌਂਸਲਰ, ਬਾਬਾ ਜਗਤਾਰ ਸਿੰਘ, ਨਰੇਸ਼ ਕੁਮਾਰ ਮੰਗੀ ਅਤੇ ਗਿਆਨ ਚੰਦ ਆਦਿ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media