ਪੱਟੀ, 8 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋ) – ਗੁਰੁ ਨਾਨਕ ਦੇਵ ਯੂਨੀਵਰਸਿਟੀ ਕਾਲਜ਼ ਪੱਟੀ ਵਿਖੇ ਮਾਝਾ ਯੂਥ ਸਪੋਰਟਸ ਕੱਲਬ ਪੱਟੀ ਵੱਲੋ ਕੌਸਲਰ ਕੰਵਲਪ੍ਰੀਤ ਸਿੰਘ ਗਿੱਲ ਨੇ ਵਾਤਾਵਰਣ ਬਚਾਉਣ ਮੁਹਿੰਮ ਤਹਿਤ ਪੌਦੇ ਲਾਏ। ਇਸ ਸਮੇਂ ਕੌਸਲਰ ਕੰਵਲਪ੍ਰੀਤ ਨੇ ਕਿਹਾ ਕਿ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਵੱਧ ਤੋ ਵੱਧ ਪੌਦੇ ਲਗਾਉਣੇ ਚਾਹੀਦੇ ਹਨ, ਤਾਂ ਕਿ ਅਸੀ ਬੀਮਾਰੀਆਂ ਤੋ ਬਚ ਸਕੀਏ। ਉਨਾਂ ਨੇ ਕਿਹਾ ਕਿ ਹਰੇਕ ਇਨਸਾਨ ਦਾ ਫਰਜ਼ ਹੈ ਕਿ ਉਹ ਆਪਣੀ ਜਿੰਦਗੀ ਵਿਚ ਇਕ ਪੌਦਾ ਲਾ ਕੇ ਉਸ ਦੀ ਸਾਂਭ ਸੰਭਾਲ ਕਰੇ।ਇਸ ਮੌਕੇ ਕੁਲਦੀਪ ਸਿੰਘ ਸੈਕਟਰੀ,ਕ ਮਲ ਕੁਮਾਰ ਸ਼ਰਮਾ, ਅਜੈ ਮਰਵਹਾ, ਭੱਟੀ, ਸੰਨੀ ਤੇ ਹੋਰ ਮੈਂਬਰ ਮੌਜੂਦ ਰਹੇ।
Check Also
ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ
ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …
Punjab Post Daily Online Newspaper & Print Media