ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਦੋ ਪਹੀਆ ਵਾਹਨ ਚਲਾਉਣ ਸਮੇਂ ਸਿੱਖ ਬੀਬੀਆਂ ਨੂੰ ਲੋਹ ਟੋਪ ਪਹਿਨਣ ਦੇ ਤਾਜ਼ਾ ਫੈਸਲੇ ’ਤੇ ਚਰਚਾ ਕਰਨ ਲਈ ਸ਼੍ਰੋਮਣੀ ਕਮੇਟੀ ਦੀਆਂ ਮੈਂਬਰ ਬੀਬੀਆਂ ਦੀ ਵਿਸ਼ੇਸ਼ ਇਕੱਤਰਤਾ 12 ਜੁਲਾਈ ਨੂੰ ਇਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਦੇ ਇਕੱਤਰਤਾ ਹਾਲ ਵਿਖੇ ਹੋਵੇਗੀ।ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਬੀਤੇ ਦਿਨੀਂ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਿੱਖ ਬੀਬੀਆਂ ਨੂੰ ਲੋਹ ਟੋਪ ਲਾਜ਼ਮੀ ਕਰਨ ਦੇ ਫੈਸਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਇਸ `ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਸੀ, ਕਿਉਂਕਿ ਸਿੱਖ ਮਰਯਾਦਾ ਅਨੁਸਾਰ ਸਿੱਖ ਲਈ ਕਿਸੇ ਵੀ ਤਰ੍ਹਾਂ ਦੀ ਟੋਪ ਪਹਿਨਣ ’ਤੇ ਮਨਾਹੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ 12 ਜੁਲਾਈ ਨੂੰ ਦੁਪਹਿਰ 1:00 ਵਜੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵਿਸ਼ੇਸ਼ ਇਕੱਤਰਤਾ ਹੋਵੇਗੀ, ਜਿਸ ਵਿਚ ਸ਼੍ਰੋਮਣੀ ਕਮੇਟੀ ਦੀਆਂ ਮੈਂਬਰ ਬੀਬੀਆਂ ਸ਼ਾਮਲ ਹੋਣਗੀਆਂ।
8
ਮੇਟੀ ਮੁੱਖ ਦਫ਼ਤਰ ਦੇ ਇਕੱਤਰਤਾ ਹਾਲ ਵਿਖੇ ਹੋਵੇਗੀ।ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਬੀਤੇ ਦਿਨੀਂ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਿੱਖ ਬੀਬੀਆਂ ਨੂੰ ਲੋਹ ਟੋਪ ਲਾਜ਼ਮੀ ਕਰਨ ਦੇ ਫੈਸਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਇਸ `ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਸੀ, ਕਿਉਂਕਿ ਸਿੱਖ ਮਰਯਾਦਾ ਅਨੁਸਾਰ ਸਿੱਖ ਲਈ ਕਿਸੇ ਵੀ ਤਰ੍ਹਾਂ ਦੀ ਟੋਪ ਪਹਿਨਣ ’ਤੇ ਮਨਾਹੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ 12 ਜੁਲਾਈ ਨੂੰ ਦੁਪਹਿਰ 1:00 ਵਜੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵਿਸ਼ੇਸ਼ ਇਕੱਤਰਤਾ ਹੋਵੇਗੀ, ਜਿਸ ਵਿਚ ਸ਼੍ਰੋਮਣੀ ਕਮੇਟੀ ਦੀਆਂ ਮੈਂਬਰ ਬੀਬੀਆਂ ਸ਼ਾਮਲ ਹੋਣਗੀਆਂ।
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media