ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਜਗਦੀਫ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੇ ਸਥਾਨਕ ਪ੍ਰਧਾਨ ਨਿਰਮਲ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੀ ਸੁਪਤਨੀ ਸਰਦਾਰਨੀ ਹਰਜੀਤ ਕੌਰ ਦਾ ਲੰਬੀ ਬੀਮਾਰੀ ਉਪਰੰਤ ਦਿਹਾਂਤ ਹੋ ਗਿਆ।ਉਹਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੈ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਿਛੋਂ ਅੰਤਿਮ ਅਰਦਾਸ 15 ਜੁਲਾਈ 2018 ਦਿਨ ਐਤਵਾਰ ਦੁਪਹਿਰ 12:30 ਤੋਂ 1:30 ਵਜੇ ਸਥਾਨਕ ਗੁਰਦੁਆਰਾ ਛੇਵੀਂ ਪਾਤਸ਼ਾਾਹੀ, ਰਣਜੀਤ ਐਵਿਨਿਉ ਵਿਖੇ ਹੋਵੇਗੀ।ਨਿਰਮਲ ਸਿੰਘ ਦੀ ਪਤਨੀ ਸ੍ਰੀਮਤੀ ਹਰਜੀਤ ਕੌਰ ਦੇ ਦਿਹਾਂਤ `ਤੇ ਚੀਫ ਖਾਲਸਾ ਦੀਵਾਨ ਪ੍ਰਧਾਨ ਡਾ: ਸੰਤੋਖ ਸਿੰਘ, ਮੀਤ ਪ੍ਰਧਾਨ ਧੰਨਰਾਜ ਸਿੰਘ, ਸਰਬਜੀਤ ਸਿੰਘ, ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ, ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਤੇ ਦੀਵਾਨ ਦੇ ਮੈਂਬਰਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media