Tuesday, November 24, 2026

ਅੇੈਸ.ਐੇਸ ਕਲਾਜ਼ ਐਫ ਅੇੈਜੂਕੇਸ਼ਨ ਦਾ ਬੀ.ਐਡ ਸਮੈਸਟਰ ਪਹਿਲਾ ਦਾ ਨਤੀਜਾ ਸੌ ਫੀਸਦੀ ਰਿਹਾ

PPN0907201813ਭੀਖੀ, 9 ਜੁਲਾਈ (ਪੰਜਾਬ ਪੋਸਟ – ਕਮਲ ਜਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਬੀ.ਐਡ ਭਾਗ ਪਹਿਲਾ (ਸਮੈਸਟਰ ਪਹਿਲਾ) ਦੇ ਨਤੀਜਿਆਂ `ਚ ਅੇੈਸ.ਐੇਸ ਕਲਾਜ਼ ਐਫ ਐਜੂਕੇਸ਼ਨ ਕਾਲਜ ਭੀਖੀ ਦਾ ਨਤੀਜਾ ਸੌ ਫੀਸਦੀ ਰਿਹਾ ਹੈ। ਇਸ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਡਾ. ਸੋਮ ਨਾਥ ਮਹਿਤਾ ਨੇ ਕਿਹਾ ਕਿ ਵਿਦਿਆਰਥਣ ਮਮਤਾ ਰਾਣੀ ਅਤੇ ਸ਼ਰਨਦੀਪ ਕੋਰ ਨੇ 80% ਅੰਕ ਹਾਸਿਲ ਕਰਕੇ ਪਹਿਲਾ ਸਥਾਨ ਅਤੇ ਮਨਪ੍ਰੀਤ ਕੋਰ ਨੇ 80% ਅੰਕ ਹਾਸਿਲ ਕਰਕੇ ਦੂਜਾ ਸਥਾਨ ਤੇ ਸੰਦੀਪ ਕੋਰ ਨੇ 78% ਅੰਕ ਹਾਸਿਲ ਕਰਕੇ ਤੀਜਾ ਸਥਾਨ ਹਾਸਲ ਕੀਤਾ।ਕਾਲਜ਼ ਦੀਆਂ ਹੋਰ ਵਿਦਿਆਰਥਣਾਂ ਵੀ ਪਹਿਲੀ ਸ੍ਰੇਣੀ ਵਿੱਚ ਪਾਸ ਹੋਈਆਂ ।ਇਸ ਮੋਕੇ ਕਾਲਜ਼ ਦੇ ਚੇਅਰਮੈਨ ਡਾ. ਸੋਮ ਨਾਥ ਮਹਿਤਾ ਨੇ ਵਿਦਿਆਰਥਣਾ ਅਤੇ ਸਟਾਫ ਨੂੰ ਵਧਾਈ ਦਿੱਤੀ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply