ਭੀਖੀ, 9 ਜੁਲਾਈ (ਪੰਜਾਬ ਪੋਸਟ – ਕਮਲ ਜਿੰਦਲ) – ਪੰਜਾਬ ਸਰਕਾਰ ਵਲੋਂ ਚਲਾਏ ਗਏ `ਖੇਡੋ ਪੰਜਾਬ` ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸਿੱਖਿਆ ਵਿਭਾਗ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਮਾਨਯੋਗ ਡਿਪਟੀ ਕਮਿਸਨਰ ਮਾਨਸਾ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਦਿ ਰੋਇਲ ਗਰੁੱਪ ਆਫ਼ ਕਾਲਜਿਜ ਬੋੜਾਵਾਲ ਮਾਨਸਾ ਵਿਖੇ ਸੀਨੀਆਰ ਸਕੈਡੰਰੀ (ਅੰਡਰ-19) ਗੁੱਟ ਦੀਆਂ ਲੜਕੀਆਂ ਦੀ 4 ਕਿਲੋਮੀਟਰ ਅਤੇ ਲੜਕਿਆਂ ਦੀ 6 ਕਿਲੋਮੀਟਰ ਮੈਰਾਥਨ ਦੌੜ ਕਰਵਾਈ ਗਈ ਅਤੇ ਕਾਲਜ ਵਿੱਚ ਪੌਦੇ ਲਗਾਏ।ਪਿੰਡ ਬੀਰ ਹੋਡਲਾ ਕਲਾਂ ਦੇ ਸਰਕਾਰੀ ਸੈਕੰਡਰੀ ਸਕੂਲ ਵਿਖੇ ਬੱਚਿਆਂ ਅਤੇ ਅਧਿਆਪਕਾਂ ਨੈ ਮੈਰਾਥਨ ਦੌੜ ਵਿੱਚ ਹਿੱਸਾ ਲਿਆ।ਸਰਕਾਰੀ ਸੈਕੰਡਰੀ ਸਕੂਲ ਅਤਲਾ ਕਲਾਂ ਵਿੱਚ 14, 17 ਅਤੇ 19 ਸਾਲਾ ਬੱਚਿਆਂ ਦੀ ਵੱਖ-ਵੱਖ ਖੇਡਾਂ ਕਰਵਾਈਆਂ।ਦੌੜ ਵਿੱਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਕੂਲ ਮੁਖੀ ਵੱਲੋਂ ਸਨਮਾਨਿਤ ਕੀਤਾ ਗਿਆ।ਨੇੜਲੇ ਪਿੰਡ ਧਲੇਵਾਂ ਦੇ ਸਰਕਾਰੀ ਹਾਈ ਸਕੂਲ ਦੇ ਸਮੂਹ ਸਟਾਫ਼ ਵੱਲੋਂ ਖੇਡੋ ਮਿਸ਼ਨ ਪੰਜਾਬ ਤਹਿਤ ਮੈਰਾਥਨ ਦੌੜ ਕਰਵਾਈ ਗਈ, ਬੱਚਿਆਂ ਵਿੱਚ ਇਸ ਪ੍ਰਤੀ ਉਤਸਾਹ ਪਾਇਆ ਗਿਆ।ਇਸ ਮੌਕੇ ਨਹਿਰੂ ਯੂਵਾ ਕੇਂਦਰ ਤੋਂਸੰਦੀਪ ਘੰਡ, ਰਘੁਵੀਰ ਸਿੰਘ ਮਾਨ, ਪ੍ਰਿੰਸੀਪਲ ਕਿਰਜੀਤ ਕੌਰ ਚੌਹਾਨ, ਸੀਮਾ ਉੱਪਲ, ਡਾ. ਕਰਨੈਲ ਵੈਰਾਗੀ, ਅਮਰਦੀਪ ਸਿੰਘ ਬਾਠ, ਚਿਤਵੰਤ ਕੌਰ ਅਤੇ ਵੱਖ-ਵੱਖ ਸਕੂਲਾਂ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …