Saturday, August 2, 2025
Breaking News

ਮੋਦੀ ਦੀ ਰੈਲੀ ’ਚ ਹਿੱਸਾ ਲੈਣ ਲਈ ਜਨਤਾ ਨੂੰ ਛੀਨਾ ਨੇ ਕੀਤੀ ਅਪੀਲ

ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਭਾਜਪਾ ਦੇ ਸਾਬਕਾ ਮੀਤ ਪ੍ਰਧਾਨ ਅਤੇ ਸੀਨੀਅਰ ਆਗੂ ਰਾਜਿੰਦਰ ਮੋਹਨ ਸਿੰਘ Rajinder Mohan Chhina-1ਛੀਨਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਝੋਨੇ ਲਈ ਘੱਟੋ-ਘੱਟ ਸਮਰਥਨ ਮੁੱਲ ਸਬੰਧੀ ਮੁਕਤਸਰ ਜ਼ਿਲ੍ਹੇ ਦੇ ਮਲੋਟ ਵਿਖੇ ਆਯੋਜਿਤ ‘ਧੰਨਵਾਦੀ ਰੈਲੀ’ ’ਚ ਜਨਤਾ ਨੂੰ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਇਸ ਰੈਲੀ ’ਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਸਮੇਤ 3 ਸੂਬਿਆਂ ਦੇ ਕਿਸਾਨ ਵੱਡੀ ਗਿਣਤੀ ’ਚ ਪਹੁੰਚ ਕੇ ਸ੍ਰੀ ਮੋਦੀ ਵੱਲੋਂ ਸਾਉਣੀ ਦੀਆਂ ਫ਼ਸਲਾਂ ਘੱਟੋ-ਘੱਟ ਸਮਰਥਨ ਮੁੱਲ ’ਚ ਕੀਤੇ ਬੇਮਿਸਾਲ ਵਾਧੇ ਲਈ ਧੰਨਵਾਦ ਕਰਨਗੇ।
ਅੱਜ ਇੱਥੇ ਜਾਰੀ ਇਕ ਬਿਆਨ ’ਚ ਛੀਨਾ ਨੇ ਮੋਦੀ ਦੇ ਧੰਨਵਾਦੀ ਪ੍ਰੋਗਰਾਮ ਨੂੰ ਇਤਿਹਾਸਕ ਰੈਲੀ ਦੱਸਦਿਆਂ ਪਾਰਟੀ ਵਰਕਰਾਂ ਨੂੰ ਜ਼ੋਰ ਦਿੰਦਿਆ ਕਿਹਾ ਕਿ ਉਹ ਵੱਡੀ ਗਿਣਤੀ ’ਚ ਆਪਣੇ ਸਮਰਥਕਾਂ ਸਮੇਤ ਮਲੋਟ ਰੈਲੀ ਵਿਖੇ ਪਹੁੰਚ ਕੇ ਇਸਨੂੰ ਸਫ਼ਲ ਕਰਨ, ਕਿਉਂਕਿ ਸ੍ਰੀ ਮੋਦੀ ਨੇ ਐਮ.ਐਸ.ਪੀ ਵਧਾ ਕੇ ਕਿਸਾਨਾਂ ਨੂੰ ਬਹੁਤ ਵੱਡਾ ਫ਼ਾਇਦਾ ਪਹੁੰਚਾਇਆ ਹੈ।
ਛੀਨਾ ਨੇ ਕਿਹਾ ਕਿ ਇਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਸਾਂਝੀ ਰੈਲੀ ਹੋਵੇਗੀ।ਮੋਦੀ ਦੇ ਪੈਦਾਵਰੀ ਲਾਗਤਾਂ ’ਤੇ 50 ਫ਼ੀਸਦੀ ਮੁਨਾਫ਼ੇ ਨੂੰ ਯਕੀਨੀ ਬਣਾਉਣ ਦੇ ਦਲੇਰਾਨਾ ਫ਼ੈਸਲੇ ਲਈ ਅਕਾਲੀ-ਭਾਜਪਾ ਗਠਜੋੜ ਸ਼ੁਕਰਗੁਜ਼ਾਰ ਹੈ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply