Tuesday, March 31, 2026

ਵੋਟਰ ਸੂਚੀਆਂ ਲਈ ਦਾਅਵੇ ਤੇ ਇਤਰਾਜ਼ 16 ਜੁਲਾਈ ਤੱਕ – ਸੰਘਾ

Kamaldeep Sanghaਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ -ਮਨਜੀਤ ਸਿੰਘ) –     ਪੰਜਾਬ ਸਰਕਾਰ ਵੱਲੋਂ ਜਿਲ੍ਹਾ ਪ੍ਰੀਸ਼ਦ/ ਪੰਚਾਇਤ ਸੰਮਤੀਆਂ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ 2018 ਛੇਤੀ ਹੀ ਕਰਵਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਜਿਲ੍ਹਾ ਚੋਣਕਾਰ ਅਫਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜਿਲ੍ਹਾ ਪ੍ਰੀਸ਼ਦ/ ਪੰਚਾਇਤ ਸੰਮਤੀਆਂ ਅਤੇ ਗ੍ਰਰਾਮ ਪੰਚਾਇਤਾਂ ਦੀਆਂ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ 9 ਜੁਲਾਈ, 2018 ਨੂੰ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਵੱਲੋਂ ਕਰਵਾ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਕਿਸੇ ਵੀ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਨ ਲਈ ਦਾਅਵੇ ਅਤੇ ਇਤਰਾਜ 16 ਜੁਲਾਈ, 2018 ਤੱਕ ਲਏ ਜਾਣਗੇ।ਉਨ੍ਹਾਂ ਕਿਹਾ ਕਿ ਦਾਅਵੇ ਅਤੇ ਇਤਰਾਜਾਂ ਦਾ ਨਿਪਟਾਰਾ 23 ਜੁਲਾਈ 2018 ਤਕ ਕੀਤਾ ਜਾਵੇਗਾ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 25 ਜੁਲਾਈ 2018 ਨੂੰ ਹੋਵੇਗੀ।
     ਜਿਲ੍ਹਾ ਚੋਣਕਾਰ ਅਫਸਰ ਅੰਮ੍ਰਿਤਸਰ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਸੁਧਾਈ ਲਈ ਰਾਜ ਚੋਣ ਕਮਿਸ਼ਨ ਪੰਜਾਬ, ਚੰਡੀਗੜ੍ਹ ਵੱਲੋਂ ਸਬ-ਡਵੀਜਨ ਅੰਮ੍ਰਿਤਸਰ-1 ਲਈ ਐਸ:ਡੀ:ਐਮ ਅੰਮ੍ਰਿਤਸਰ-1, ਸਬ-ਡਵੀਜਨ ਅੰਮ੍ਰਿਤਸਰ-2 ਲਈ ਐਸ.ਡੀ.ਐਮ ਅੰਮ੍ਰਿਤਸਰ-2 ਨੂੰ ਚੋਣਕਾਰ ਰਜਿਸਟਰੇਸ਼ਨ ਅਫਸਰ ਨਿਯੁੱਕਤ ਕੀਤਾ ਗਿਆ ਹੈ।ਇਸੇ ਤਰਾਂ ਸਬ-ਡਵੀਜਨ ਅਜਨਾਲਾ, ਮਜੀਠਾ ਅਤੇ ਬਾਬਾ ਬਕਾਲਾ ਦੇ ਐਸ:ਡੀ:ਐਮਜ਼ ਨੂੰ ਚੋਣਕਾਰ ਰਜਿਸਟਰੇਸ਼ਨ ਅਫਸਰ ਲਗਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਸਮੂਹ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਵੱਲੋਂ ਆਪਣੇ ਆਪਣੇ ਦਫਤਰਾਂ ਅਤੇ ਬਲਾਕ ਦਫਤਰਾਂ ਵਿੱਚ ਕਰਵਾਈ ਗਈ ਹੈ।ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਲਈ ਦਾਅਵੇ ਅਤੇ ਇਤਰਾਜ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਜਾਂ ਬਲਾਕ ਦਫਤਰਾਂ ਵਿੱਚ ਦਾਇਰ ਕੀਤੇ ਜਾ ਸਕਦੇ ਹਨ।
    

 

Check Also

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …

Leave a Reply