Tuesday, March 3, 2026

ਗੁਲਾਬ ਸਿੰਘ ਨੂੰ ਘਰ ਤੋਂ ਬੇਦਖਲ ਕਰਨ `ਤੇ ਦਿੱਲੀ ਕਮੇਟੀ ਨੇ ਪਾਕਿਸਤਾਨੀ ਰਾਸ਼ਟਰਪਤੀ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨ ਦੇ ਪਹਿਲੇ ਸਿੱਖ ਪੁਲਿਸ ਅਧਿਕਾਰੀ ਗੁਲਾਬ ਸਿੰਘ ਨੂੰ ਘਰ ਤੋਂ ਬੇਦਖਲ ਕਰਨ ਦੇ ਮਾਮਲੇ ’ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਪਾਕਿਸਤਾਨ ਦੇ ਰਾਸ਼ਟਰਪਤੀ ਮਮਨੂਨ ਹੁਸੈਨ ਨੂੰ ਪੱਤਰ ਭੇਜਿਆ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਗੁਲਾਬ ਸਿੰਘ ਦੀ ਦਾੜ੍ਹੀ ਨੂੰ ਪੁੱਟਣ ਅਤੇ ਜਬਰਦਸਤੀ ਪਰਿਵਾਰ ਸਹਿਤ ਘਰ ਤੋਂ ਬਾਹਰ ਕੱਢਣ ਨੂੰ ਪਾਕਿਸਤਾਨ ਦੇ ਘੱਟਗਿਣਤੀ ਸਿੱਖ ਭਾਈਚਾਰੇ ’ਚ ਖੌਫ਼ ਦਾ ਮਾਹੌਲ ਪੈਦਾ ਕਰਨ ਵੱਜੋਂ ਪਰਿਭਾਸ਼ਿਤ ਕੀਤਾ ਹੈ।ਜੀ.ਕੇ ਨੇ ਕਿਹਾ ਕਿ ਇੱਕ ਪਾਸੇ ਪਾਕਿਸਤਾਨ ਸਰਕਾਰ ਸਿੱਖ ਅਤੇ ਹਿੰਦੂ ਸਨਅਤਕਾਰਾਂ ਨੂੰ ਦੇਸ਼-ਵਿਦੇਸ਼ ’ਚ ਵਪਾਰ ਕਰਨ ਦੀ ਖੁਲ੍ਹ ਕੇ ਆਗਿਆ ਦਿੰਦੀ ਹੈ ਅਤੇ ਦੂਜੇ ਪਾਸੇ ਉਨ੍ਹਾਂ ਦੇ ਬੁਨਿਆਦੀ ਮਨੁੱਖੀ ਅਧਿਕਾਰਾਂ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ’ਚ ਕੋਤਾਹੀ ਵਰਤਦੀ ਹੈ।
    ਗੁਲਾਬ ਸਿੰਘ ਨੂੰ ਬਦਸਲੂਕੀ ਭਰੇ ਤਰੀਕੇ ਨਾਲ ਘਰ ਤੋਂ ਬੇਦਖਲ ਕਰਨ ਨੂੰ ਜੀ.ਕੇ ਨੇ ਕੌਮੀ ਅਤੇ ਕੌਮਾਂਤਰੀ ਕਾਨੂੰਨਾਂ ਦੀ ਉਲੰਘਣਾ ਦੱਸਿਆ।ਪਾਕਿਸਤਾਨ ’ਚ ਸਿੱਖਾਂ ਦੀ ਸੁਰੱਖਿਆ ’ਚ ਲਗਾਤਾਰ ਹੋ ਰਹੀ ਅਣਦੇਖੀ ਨੂੰ ਦੂਰ ਕਰਨ ਦੀ ਰਾਸ਼ਟਰਪਤੀ ਨੂੰ ਅਪੀਲ ਕਰਦੇ ਹੋਏ ਜੀ.ਕੇ ਨੇ ਦੋਸ਼ੀ ਅਧਿਕਾਰੀਆਂ ਖਿਲਾਫ਼ ਤੁਰੰਤ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।ਇਸ ਦੇ ਨਾਲ ਹੀ ਜੀ.ਕੇ ਨੇ ਪਾਕਿਸਤਾਨ ’ਚ ਰਹਿੰਦੇ ਸਮੂਹ ਸਿੱਖਾਂ ਅਤੇ ਹਿੰਦੂਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਵੀ ਰਾਸ਼ਟਰਪਤੀ ਅੱਗੇ ਵਕਾਲਤ ਕੀਤੀ ਹੈ।
 

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply