Tuesday, November 24, 2026

ਗੁਰਮੀਤ ਸਿੰਘ ਫੈਡਰੇਸ਼ਨ ਦੀ ਸ਼੍ਰੋਮਣੀ ਅਕਾਲੀ ਦਲ ’ਚ ਹੋਈ ਮੁੜ ਵਾਪਸੀ

PPN1107201814ਨਵੀਂ ਦਿੱਲੀ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਅਹੁਦੇਦਾਰ ਗੁਰਮੀਤ ਸਿੰਘ ਫੈਡਰੇਸ਼ਨ ਦੀ ਸ਼੍ਰੋਮਣੀ ਅਕਾਲੀ ਦਲ ’ਚ ਮੁੜ੍ਹ ਵਾਪਸੀ ਹੋਈ ਹੈ।2017 ਦੀਆਂ ਕਮੇਟੀ ਚੋਣਾਂ ਦੌਰਾਨ ਪਾਰਟੀ ਉਮੀਦਵਾਰਾਂ ਦੇ ਖਿਲਾਫ਼ ਕਾਰਵਾਈ ਕਰਨ ਕਰਕੇ ਫੈਡਰੇਸ਼ਨ ਨੂੰ ਪਾਰਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਵੱੱਲੋਂ ਬਾਹਰ ਕੱਢਿਆ ਗਿਆ ਸੀ, ਪਰ ਪਾਰਟੀ ਵੱਲੋਂ ਬੀਤੇ ਦਿਨੀਂ ਆਪਣੇ ਪੁਰਾਣੇ ਸਾਥੀਆਂ ਨੂੰ ਪਾਰਟੀ ਦਾ ਮੁੜ੍ਹ ਹਿੱਸਾ ਬਣਾਉਣ ਉਪਰੰਤ ਫੈਡਰੇਸ਼ਨ ਵੱਲੋਂ ਵੀ ਘਰ ਵਾਪਸੀ ਦੀ ਇੱਛਾ ਜਤਾਈ ਗਈ ਸੀ।
    ਜੀ.ਕੇ ਨੇ ਫੈਡਰੇਸ਼ਨ ਨੂੰ ਸ਼ਾਲ ਭੇਟ ਕਰਕੇ ਪਾਰਟੀ ’ਚ ਜੀ ਆਇਆ ਕਿਹਾ।ਇਸ ਮੌਕੇ ਪਾਰਟੀ ਦੇ ਸਕੱਤਰ ਜਨਰਲ ਹਰਮੀਤ ਸਿੰਘ ਕਾਲਕਾ, ਸਾਬਕਾ ਰਾਜਸਭਾ ਮੈਂਬਰ ਤ੍ਰਿਲੋਚਨ ਸਿੰਘ, ਧਰਮ ਪ੍ਰਚਾਰ ਕਮੇਟੀ ਚੇਅਰਮੈਨ ਪਰਮਜੀਤ ਸਿੰਘ ਰਾਣਾ ਅਤੇ ਅਕਾਲੀ ਆਗੂ ਜਸਵੰਤ ਸਿੰਘ ਬਿਟੂ ਮੌਜੂਦ ਸਨ।
 

Check Also

ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ …

Leave a Reply