ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ‘ਰੁੱਖ ਲਗਾਓ ਜੀਵਨ ਬਚਾਓ’ ਦੇ ਤਹਿਤ ਕਾਰਜਕਾਰੀ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਨਾਲ ਰੁੱਖ ਲਗਾਉਣ ਦੀ ਮੁਹਿੰਮ ਦਾ ਅਗਾਜ਼ ਕੀਤਾ ਗਿਆ।ਉਨ੍ਹਾਂ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਦੂਸ਼ਣ ਬਾਰੇ ਜਾਗਰੂਕ ਕਰਦਿਆਂ ਹੋਇਆ ਅਤੇ ਰੁੱਖਾਂ ਦੀ ਮਹੱਤਤਾ ਦੱਸਦੇ ਹੋਏ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ।
ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਕਿਹਾ ਕਿ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਜਾਰੀ ਆਦੇਸ਼ਾਂ ’ਤੇ ਇਸ ਮੁਹਿੰਮ ਤਹਿਤ ਉਕਤ ਕਾਲਜ ’ਚ ਕਈ ਪ੍ਰਕਾਰ ਦੇ ਛਾਂਦਾਰ ਬੂਟੇ ਲਗਾਏ ਗਏ।ਉਨ੍ਹਾਂ ਕਿਹਾ ਕਿ ਕਾਲਜ ਦੇ ਮਾਹੌਲ ਅਤੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣਾ ਅਤੇ ਆਲੇ-ਦੁਆਲੇ ਦੇ ਇਲਾਕੇ ਨੂੰ ਵੀ ਵਾਤਾਵਰਣ ਦੀ ਕ੍ਰੋਪੀ ਤੋਂ ਬਚਾਏ ਰੱਖਣਾ ਇਸ ਦਾ ਖਾਸ ਮਹਤੱਵ ਹੈ।ਪ੍ਰਿੰ: ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਦੂਸ਼ਿਤ ਵਾਤਾਵਰਣ ਸਬੰਧੀ ਖ਼ਤਰੇ ਤੋਂ ਜਾਣੂ ਕਰਵਾਉਂਦਿਆਂ ਪੌਦਿਆਂ ਦੀ ਸਾਂਭ-ਸੰਭਾਲ ਕਰਕੇ ਪੂਰੀ ਇਮਾਨਦਾਰੀ ਨਾਲ ਪਾਲਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਤਾਂ ਹੀ ਇਸ ਦੁਨੀਆਂ ’ਚ ਸੁਖਦਾਇਕ ਜੀਵਨ ਬਿਤਾ ਸਕਦੀਆਂ ਹਨ, ਜੇਕਰ ਵਾਤਾਵਰਨਿਕ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ ਤਾਂ ਉਸ ਦਾ ਸਭ ਤੋਂ ਉੱਤਮ ਹੱਲ ਹੈ ਵੱਧ ਤੋਂ ਵੱਧ ਰੁੱਖ ਲਗਾਉਣਾ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …