ਪਠਾਨਕੋਟ, 12 ਜੂਲਾਈ (ਪੰਜਾਬ ਪੋਸਟ ਬਿਊਰੋ) – `ਮਿਸ਼ਨ ਤੰਦਰੁਸਤ ਪੰਜਾਬ` ਤਹਿਤ ਪੰਜਾਬ ਸਰਕਾਰ ਦੇ ਡੇਪੋ ਪ੍ਰੋਗਰਾਮ ਨੂੰ ਸਮਰਪਤਿ ਨਸ਼ਿਆਂ ਖਿਲਾਫ ਚਲਾਈ ਜਾ ਜਾਗਰੁਕਤਾ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵੱਲੋਂ ਪਿੰਡ ਐਮਾਂਚਾਂਗਾਂ ਵਿੱਚ ਸਰਪੰਚ ਲਲਿਤ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਨਸ਼ਿਆਂ ਖਿਲਾਫ ਚੇਤਨਾ ਮਾਰਚ ਕੱਢਿਆ ਗਿਆ ਅਤੇ ਕਿਸਾਨਾਂ ਨੂੰ ਭਵਿੱਖ ਵਿੱਚ ਨਸ਼ੇ ਨਾਂ ਕਰਨ ਦੀ ਸਹੁੰ ਚੁਕਾਈ ਗਈ।ਡਾ. ਹਰਿੰਦਰ ਸਿੰਘ ਬੈਂਸ, ਡਾ. ਅਮਰੀਕ ਸਿੰਘ ਖੇਤੀਬਾੜੀ ਅਫਸਰ, ਡਾ. ਮਨਦੀਪ ਕੌਰ ਖੇਤੀਬਾੜੀ ਵਿਖਾਸ ਅਫਸਰ, ਡਾ. ਜਗਦੀਪ ਸਿੰਘ, ਡਾ. ਹਰਪ੍ਰੀਤ ਸਿੰਘ ਡਿਪਟੀ ਪੀਡੀ ਆਤਮਾ, ਅੰਸ਼ੁਮਨ ਖੇਤੀ ਉਪ ਨਿਰੀਖਕ, ਲਵ ਕੁਮਾਰ ਬੀ.ਟੀ.ਐਮ, ਅਰਮਾਨ ਮਹਾਜਨ ਸਹਾਇਕ ਤਕਨੀਕੀ ਪ੍ਰਬੰਧਕ, ਰਘਬੀਰ ਸਿੰਘ ਸਮੇਤ ਵੱਡੀ ਗਿਣਤੀ `ਚ ਕਿਸਾਨ ਅਤੇ ਕਿਸਾਨ ਬੀਬੀਆਂ ਇਸ ਮੌਕੇ ਮੌਜੂਦ ਸਨ।
ਕਿਸਾਨਾਂ ਨੂੰ ਸੰਬੌਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਭਵਿੱਖ ਦੀ ਨੌਜਵਾਨੀ ਨੂੰ ਬਚਾਉਣ ਲਈ ਜ਼ਰੂਰੀ ਹੈ ਕਿ ਬੱਚਿਆਂ ਨੂੰ ਨਸ਼ਿਆਂ ਵੱਲ ਜਾਣ ਤੋਂ ਰੋਕਿਆ ਜਾਵੇ ਉਨਾਂ ਕਿਹਾ ਕਿ ਜੇਕਰ ਘਰ ਘਰ ਵਿੱਚੋਂ ਨਸ਼ਾਂ ਖਤਮ ਕਰਨਾ ਹੈ ਤਾਂ ਸਾਨੂੰ ਘਰ ਘਰ ਤੋਂ ਹੀ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਪ੍ਰਤੀ ਜਾਗਰੁਕਤਾ ਮੁਹਿੰਮ ਸ਼ੁਰੂ ਕਰਨੀ ਪਵੇਗੀ।ਉਨਾਂ ਕਿਹਾ ੁਕਿ ਜੇਕਰ ਕਿਸੇ ਪਰਿਵਾਰ ਦਾ ਕੋਈ ਵੀ ਬੱਚਾ ਨਸ਼ੇ ਦਾ ਆਦੀ ਹੋ ਗਿਆ ਹੈ ਤਾਂ ਉਸ ਨੂੰ ਛੁਪਾਉਣ ਦੀ ਬਜਾਏ ਕਿਸੇ ਮਾਹਿਰ ਮਨੋਚਕਿਤਸਕ ਡਾਕਟਰ ਕੋਲ ਲਿਜਾ ਕੇ ਇਲਾਜ ਕਰਵਾਇਆ ਜਾਵੇ।ਡਾ. ਹਰਿੰਦਰ ਸਿੰਘ ਬੈਂਸ ਨੇ ਕਿਹਾ ਕਿ ਜੇਕਰ ਅਸੀਂ ਨਸ਼ਿਆਂ ਖਿਲਾਫ ਹੁਣ ਵੀ ਨਾਂ ਜਾਗੇ ਤਾਂ ਬਹੁਤ ਦੇਰ ਹੋ ਜਾਵੇਗੀ ਜਿਸ ਦਾ ਬਾਅਦ ਵਿੱਚ ਬਹੁਤ ਪਛਤਾਵਾ ਹੋਵੇਗਾ।ਸਟੇਜ ਸਕੱਤਰ ਦੀ ਭੁਮਿਕਾ ਅੰਸ਼ੁਮਨ ਕੁਮਾਰ ਨੇ ਬਾਖੂਬੀ ਨਿਭਾਈ।
Check Also
ਕੌਮਾਂਤਰੀ ਯੋਗ ਦਿਵਸ `ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ
ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਅਤੇ ਜੇਲ ਪ੍ਰਸ਼ਾਸਨ ਵੱਲੋਂ ਉਪਰਾਲਾ ਸ਼੍ਰੀ ਗੋਇੰਦਵਾਲ ਸਾਹਿਬ, …
Punjab Post Daily Online Newspaper & Print Media