Thursday, July 3, 2025
Breaking News

ਡੀ.ਏ.ਵੀ ਕਾਲਜ ਦੇ ਐਮ.ਏ (ਹਿਸਟਰੀ) ਭਾਗ-ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ

PPN1207201814ਬਠਿੰਡਾ, 12 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਡੀ.ਏ.ਵੀ ਕਾਲਜ, ਬਠਿੰਡਾ ਦੇ ਐਮ.ਏ ਹਿਸਟਰੀ ਭਾਗ-ਦੂਜਾ ਸਮੈਸਟਰ-ਤੀਜਾ ਦੀ ਵਿਦਿਆਰਥਣ ਪਰਮਿੰਦਰ ਪਿੰਕੀ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨਤੀਜਿਆਂ ਵਿੱਚ 85 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਕਾਲਜ ਲਈ ਇਹ ਬੜ੍ਹੀ ਹੀ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ ਕਿਸੇ ਵੀ ਵਿਦਿਆਰਥੀ ਨੇ 50 ਫੀਸਦੀ ਤੋਂ ਘੱਟ ਅੰਕ ਪ੍ਰਾਪਤ ਨਹੀਂ ਕੀਤੇ।2 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ, 6 ਵਿਦਿਆਰਥੀਆਂ ਨੇ 70 ਫੀਸਦੀ ਤੋਂ ਵੱਧ, 10 ਵਿਦਿਆਰਥੀਆਂ ਨੇ 60 ਫੀਸਦੀ ਤੋਂ ਵੱਧ ਅਤੇ 3 ਵਿਦਿਆਰਥੀਆਂ ਨੇ 50 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ।ਪਰਮਿੰਦਰ ਪਿੰਕੀ ਅਤੇ ਦੂਸਰੇ ਵਿਦਿਆਰਥੀਆਂ ਨੇ ਆਪਣੀ ਸਫ਼ਲਤਾ ਦਾ ਸਿਹਰਾ ਆਪਣੇ ਅਧਿਆਪਕਾਂ ਦੀ ਮਿਹਨਤ ਅਤੇ ਲਗਨ ਨੂੰ ਦਿੱਤਾ।ਕਾਲਜ ਪ੍ਰਿੰਸੀਪਲ ਡਾ ਸੰਜੀਵ ਸ਼ਰਮਾਂ, ਵਾਈਸ-ਪ੍ਰਿੰਸੀਪਲ ਪ੍ਰੋਫੈਸਰ ਵਰੇਸ਼ ਗੁਪਤਾ, ਵਿਭਾਗ ਮੁਖੀ ਪ੍ਰੋ: ਸੰਦੀਪ ਭਾਟੀਆ ਅਤੇ ਸਟਾਫ਼ ਨੇ ਵਿਦਿਆਰਥੀਆਂ ਨੂੰ ਉਹਨਾਂ ਦੀ ਸਫਲਤਾ ਦੇ ਲਈ ਵਧਾਈ ਦਿੱਤੀ। ਡਾ. ਸੰਜੀਵ ਸ਼ਰਮਾਂ ਨੇ ਕਿਹਾ ਕਿ ਡੀ.ਏ.ਵੀ. ਕਾਲਜ ਸਦਾ ਵਿਦਿਆਰਥੀਆਂ ਨੂੰ ਜੀਵਨ ਦੇ ਵਿੱਚ ਸਫ਼ਲਤਾ ਪ੍ਰਾਪਤ ਕਰਨ ਦੇ ਲਈ ਸਹੀ ਮਾਰਗਦਰਸ਼ਨ ਦੇਣ ਦੇ ਲਈ ਤਤਪਰ ਰਹਿੰਦਾ ਹੈ। 

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …

Leave a Reply