ਬਠਿੰਡਾ, 12 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਵਿਸਵ ਜਨ ਸੰਖਿਆ ਦਿਵਸ ਮੌਕੇ ਰਜਿੰਦਰਾ ਕਾਲਜ਼ ਦੇ ਐਨ.ਐਸ.ਐਸ ਵਿਭਾਗ, ਪਾਪੂਲੇਸ਼ਨ ਐਜ਼ੂਕੇਸ਼ਨ ਕਲੱਬ ਅਤੇ ਰੈਡ ਰਿਬਨ ਕਲੱਬ ਵੱਲੋਂ ਪਿੰਡ ਗੋਬਿੰਦਪੁਰਾ ਵਿਖੇ ਜਨ ਸੰਖਿਆ ਸਮੱਸਿਆ, ਨਸ਼ਿਆਂ ਦੇ ਮਾਰੂ ਪ੍ਰਭਾਵ ਅਤੇ ਖੂਨ ਦਾਨ ਆਦਿ ਵਿਸ਼ਿਆਂ ‘ਤੇ ਇੱਕ ਰੋਜਾ ਵਿਚਾਰ ਗੋਸ਼ਟੀ ਕਰਵਾਈ ਗਈ।ਇਸ ਵਿੱਚਰ ਗੋਸਟੀ ‘ਚ ਕੁਲਵਿੰਦਰ ਸਿੰਘ ਅਸਿਸਟਟੈਂਟ ਡਾਇਰੈਕਟਰ ਯੁਵਕ ਸੇਵਾਵਾਂ ਨੇ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਿਰਕਤ ਕੀਤੀ।ਉਨ੍ਹਾਂ ਵਲੰਟੀਅਰਜ਼ ਨੂੰ ਯੁਵਕ ਸੇਵਾਵਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ।ਇਸ ਸਮਾਗਮ ਦੇ ਮਹਿਮਾਨਾਂ ਨੂੰ ਪ੍ਰੋ. ਬਲਵੀਰ ਕੌਰ ਗਿੱਲ ਵੱਲੋਂ ਰਸਮੀ ਤੌਰ ‘ਤੇ ਜੀ ਆਇਆਂ ਆਖਿਆ ਅਤੇ ਪਿੰਡ ਵਾਸੀਆਂ ਨੂੰ ਨਸ਼ਿਆਂ ਦੀ ਰੋਕਥਾਮ ਲਈ ਹੰਭਲਾ ਮਾਰਨ ਦੀ ਅਪੀਲ ਕੀਤੀ। ਪ੍ਰੋ. ਗੁਰੀਤ ਸਿੰਘ ਮਾਨਸ਼ਾਹੀਆਂ ਨੇ ਪਿੰਡ ਵਾਸੀਆਂ ਨੂੰ ਵਾਤਾਵਰਣ ਨੂੰ ਸ਼ੁੱਧ ਰੱਖਣ ਅਤੇ ਤੰਦਰੁਸਤ ਪੰਜਾਬ ਮਿਸ਼ਨ ਨੂੰ ਪੂਰਾ ਕਰਨ ਲਈ ਵੱਧ ਤੋਂ ਵੱਧ ਰੁੱਖ ਲਈ ਪ੍ਰੇਰਿਆ। ਇਸ ਤੋਂ ਇਲਾਵਾ ਵੱਖ ਵੱਖ ਸ਼ਖਸ਼ੀਅਤਾਂ ਤੋਂ ਇਲਾਵਾ ਵਲੰਟੀਅਰਜ਼ ਤਰਨਜੋਤ ਕੌਰ ਅਤੇ ਸਿਮਰਜੀਤ ਕੌਰ ਨੇ ਆਪਣੇ ਆਪਣੇ ਵਿਚਾਰ ਪ੍ਰਗਟ ਕੀਤੇ।ਵਲੰਟੀਅਰ ਜਤਿੰਦਰ ਸਿੰਘ ਅਤੇ ਅਨਮੋਲ ਸਿੰਘ ਨੇ ਨਸ਼ਿਆਂ ‘ਤੇ ‘ਮੇਰੀ ਦਾਸਤਾਨ’ ਨਾਟਮ ਪੇਸ਼ ਕੀਤਾ।ਇਸ ਮੌਕੇ ਪ੍ਰੋ. ਹਰਜੀਤ ਕੌਰ, ਪ੍ਰੋ. ਰਵਿੰਦਰ ਕੌਰ, ਪ੍ਰੋ. ਗੁਰਸ਼ਰਨ ਕੌਰ ਅਤੇ ਰਾਮਦਾਰ ਸਿੰਘ ਵੱਲੋਂ ਹਾਜ਼ਰੀਨ ਨੂੰ ਨਸ਼ਿਆਂ ਖਿਲਾਫ ਸੰਘਰਸ਼ ਕਰਨ ਦੀ ਸਹੰੁ ਵੀ ਚੁਕਾਈ ਗਈ, ਜਿਸ ਦਾ ਦਰਸ਼ਨ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ ਵੱਲੋਂ ਸਹਿਯੋਗ ਦੇਣ ਦਾ ਭਰੋਸਾ ਦੁਆਇਆ ਗਿਆ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media