ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਨੇ ਮੋਹਾਲੀ ਵਿਖੇ ਹੋਈ ਓਪਨ ਸਟੇਟ ਫੈਨਸਿੰਗ ਚੈਂਪੀਅਨਸ਼ਿਪ ’ਚ ਕਾਂਸੀ ਦਾ ਤਮਗਾ ਪ੍ਰਾਪਤ ਕਰਕੇ ਸਕੂਲ ਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।
ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਇਸ ਜਿੱਤ ’ਤੇ ਵਿਦਿਆਰਥੀ ਮਹਿਕਦੀਪ ਸਿੰਘ ਨੂੰ ਮੁਬਾਰਕਬਾਦ ਦਿੰਦਿਆ ਦੱਸਿਆ ਕਿ ਉਸਨੇ ਅੰਡਰ-17 ’ਚ ਭਾਗ ਲੈਂਦਿਆਂ ਈ.ਪੀ ਈਵੈਂਟ ਵਿਅਕਤੀਗਤ ਅਤੇ ਟੀਮ ’ਚ ਖੇਡਦਿਆਂ ਬਰੋਂਜ ਮੈਡਲ ਹਾਸਲ ਕੀਤਾ ਹੈ।ਉਨ੍ਹਾਂ ਕਿਹਾ ਕਿ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੁਆਰਾ ਜਾਰੀ ਆਦੇਸ਼ਾਂ ’ਤੇ ਵਿੱਦਿਅਕ ਪੱਖੋਂ ਵਿਦਿਆਰਥੀਆਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਖੇਡਾਂ, ਸੱਭਿਆਚਾਰਕ ਤੇ ਹੋਰਨਾਂ ਗਤੀਵਿਧੀਆਂ ’ਚ ਵੀ ਨਿਪੁੰਨ ਬਣਾਇਆ ਜਾ ਰਿਹਾ ਹੈ ਤਾਂ ਜੋ ਕਿ ਆਉਣ ਵਾਲੇ ਸਮੇਂ ’ਚ ਵਿਦਿਆਰਥੀਆਂ ਦਾ ਭਵਿੱਖ ਉਜਵਲ ਹੋ ਸਕੇ।
ਇਸ ਮੌਕੇ ਡਾ. ਗੋਗੋਆਣੀ ਦੀ ਮੌਜ਼ੂਦਗੀ ’ਚ ਖੇਡ ਮੁਖੀ ਰਣਕੀਰਤ ਸਿੰਘ ਸੰਧੂ ਨੇ ਜਾਣਕਾਰੀ ਦਿੰਦੀਆ ਦੱਸਿਆ ਕਿ ਉਕਤ ਵਿਦਿਆਰਥੀ ਜਲਦ ਹੀ ਨਾਸਿਕ ਵਿਖੇ ਹੋਣ ਵਾਲੀਆਂ ਰਾਸ਼ਟਰੀ ਖੇਡਾਂ ’ਚ ਭਾਗ ਲਵੇਗਾ।ਖਿਡਾਰੀ ਦੀ ਜਿੱਤ ’ਤੇ ਪ੍ਰਿੰਸੀਪਲ ਡਾ. ਗੋਗੋਆਣੀ ਨੇ ਫ਼ੈਨਸਿੰਗ ਕੋਚ ਸ਼ਰਦ ਕੁਮਾਰ ਨੂੰ ਵਧਾਈ ਦਿੱਤੀ ਅਤੇ ਖਿਡਾਰੀ ਮਹਿਕਦੀਪ ਸਿੰਘ ਨੂੰ ਵੀ ਰਾਸ਼ਟਰੀ ਖੇਡਾਂ ਲਈੇ ਸ਼ੁਭ ਇਛਾਵਾਂ ਦਿੰਦਿਆ ਹੌਂਸਲਾ ਅਫ਼ਜਾਈ ਕੀਤੀ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media