Monday, March 16, 2026

ਖਾਲਸਾ ਕਾਲਜ ਦੀਆਂ ਵਿੱਦਿਅਕ ਸੰਸਥਾਵਾਂ ਨੇ ਮਨਾਇਆ ਅਜ਼ਾਦੀ ਦਿਵਸ

ਸਮਾਜਿਕ ਕੁਰੀਤੀਆਂ ਦਾ ਖ਼ਾਤਮਾ ਕਰਨਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਜ਼ਲੀ

PPN16081420

ਅੰਮ੍ਰਿਤਸਰ, 16 ਅਗਸਤ (ਪ੍ਰੀਤਮ ਸਿੰਘ) – ਅਜ਼ਾਦੀ ਦੀ 68ਵੀਂ ਵਰ੍ਹੇਗੰਢ ਮੌਕੇ ‘ਤੇ ਇਤਿਹਾਸਕ ਖਾਲਸਾ ਕਾਲਜ ਦੇ  ਵਿੱਦਿਅਕ ਸੰਸਥਾਵਾਂ ਵੱਲੋਂ ਅਜਾਦੀ ਦਿਹਾੜਾ ਬੜੇ ਹੀ ਉਤਸ਼ਾਹ ਤੇ ਜੋਸ਼-ਖਰੋਸ਼ ਨਾਲ ਮਨਾਇਆ ਗਿਆ। ਖ਼ਾਲਸਾ ਕਾਲਜ ਦੇ ਖੁੱਲ੍ਹੇ ਮੈਦਾਨ ‘ਚ 15 ਅਗਸਤ ਦੇ ਸਬੰਧ ‘ਚ ਝੰਡਾ ਲਹਿਰਾਉਣ ਦੀ ਰਸਮ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਵੱਲੋਂ ਅਦਾ ਕੀਤੀ ਗਈ। ਇਸ ਮੌਕੇ ਭਾਰਤੀ ਸੱਭਿਅਤਾ ਦੀ ਦਿਲਕਸ਼ ਝਲਕ ਨਾਲ ਪੁੱਜੀਆਂ ਸਖ਼ਸ਼ੀਅਤਾਂ ਨੂੰ ਕਾਲਜ ਵਿਦਿਆਰਥੀਆਂ ਨੇ ਆਪਣੇ ਵੱਖਰੇ-ਵੱਖਰੇ ਪਹਿਰਾਵਿਆਂ ਨਾਲ ਜਾਣੂ ਕਰਵਾਇਆ। ਇਸੇ ਤਰ੍ਹਾਂ ਖਾਲਸਾ ਕਾਲਜ ਆਫ ਐਜੂਕੇਸ਼ਨ, ਖਾਲਸਾ ਕਾਲਜ ਫਾਰ ਵੂਮੈਨ, ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ, ਖਾਲਸਾ ਕਾਲਜ ਪਬਲਿਕ ਸਕੂਲ, ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਤੇ ਖਾਲਸਾ ਕਾਲਜ ਇੰਟਰੈਨਸ਼ਨਲ ਪਬਲਿਕ ਸਕੂਲ ਆਦਿ ‘ਚ ਵੀ ਮਨਾਇਆ ਗਿਆ। ਇਸ ਮੌਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਸਹੁੰ ਚੁਕਾਈ ਗਈ। ਇਸ ਮੌਕੇ ਸ਼ਹਾਦਤਾਂ ਦਾ ਜਾਮ ਪੀਣ ਵਾਲੇ ਅਜ਼ਾਦੀ ਦੇ ਪਰਵਾਨਿਆਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ, ਉਥੇ ਪ੍ਰਿੰਸੀਪਲ ਡਾ. ਮਹਿਲ ਸਿੰਘ, ਪ੍ਰਿੰ: ਡਾ. ਜਸਵਿੰਦਰ ਸਿੰਘ ਢਿੱਲੋ, ਪ੍ਰਿੰ: ਡਾ. ਸੁਖਬੀਰ ਕੌਰ ਮਾਹਲ, ਪ੍ਰਿੰ: ਡਾ. ਸਰਵਜੀਤ ਕੌਰ ਬਰਾੜ ਅਤੇ ਪ੍ਰਿੰ: ਦਵਿੰਦਰ ਕੌਰ ਸੰਧੂ ਨੇ ਸਾਂਝੇ ਤੌਰ ‘ਤੇ ਕਿਹਾ ਕਿ ਕਹਿਣ ਨੂੰ ਸਾਡਾ ਦੇਸ਼ ਅਜ਼ਾਦ ਹੈ, ਪਰ ਅੱਜ ਵੀ ਅਸੀਂ ਅਜਾਦ ਦੇਸ਼ ਦੇ ਗੁਲਾਮ ਹਾਂ। ਜਿਸਦਾ ਮੁੱਖ ਪ੍ਰਮਾਣ ਦੇਸ਼ ‘ਚ ਵੱਧ ਰਹੀ ਮਹਿੰਗਾਈ, ਬੇਰੁਜਗਾਰੀ, ਭ੍ਰਿਸ਼ਟਾਚਾਰੀ ਅਤੇ ਸਭ ਤੋਂ ਵੱਧ ਸਾਡੀ ਨੌਜਵਾਨ ਪੀੜ੍ਹੀ ਜੋ ਨਸ਼ਿਆਂ ਦੀ ਗੁਲਾਮ ਹੋਈ ਪਈ ਹੈ। ਉਨ੍ਹਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ, ਸੂਰਵੀਰ ਯੋਧੇ, ਦੇਸ਼ ਭਗਤ ਦੇਸ਼ ਦੀ ਪੀੜ੍ਹਾਂ ਨੂੰ ਭਾਂਪਦਿਆਂ ਹੋਇਆ ਦੇਸ਼, ਕੌਮ ਦੀ ਰੱਖਿਆ ਲਈ ਕੁਰਬਾਨੀਆਂ ਦੇ ਗਏ ਪਰ ਅੱਜ ਦੇ ਆਧੁਨਿਕ ਯੁੱਗ ‘ਚ ਕਈ ਸਮਾਜਿਕ ਕੁਰੀਤੀਆਂ ਨੇ ਜਨਮ ਲੈ ਲਿਆ ਹੈ। ਜਿਸਦੇ ਖਾਤਮੇ ਲਈ ਸਾਨੂੰ ਇਕਜੁੱਟ ਹੋ ਕੇ ਹੰਭਲਾ ਮਾਰਨਾ ਹੋਵੇਗੇ ਤਾਂ ਹੀ ਅਜਾਦੀ ਦਾ ਨਿੱਘ ਮਾਣ ਸਕਦੇ ਹਾਂ।
ਇਸ ਮੌਕੇ ਕਾਲਜ ਦੇ ਐੱਨ. ਐੱਨ. ਸੀ. ਕੈਡਿਟਾਂ (ਲੜਕੇ ਅਤੇ ਲੜਕੀਆਂ) ਦਾ ਮਾਰਚ ਪਾਸਟ, ਏਅਰ ਸ਼ੋਅ ਅਤੇ ਗਿੱਧੇ-ਭੰਗੜੇ ਦੇ ਨਜ਼ਾਰਿਆਂ ਨੇ ਹਾਜ਼ਰ ਸਮੂੰਹ ਕਾਲਜ ਸਟਾਫ਼ ਤੇ ਵਿਦਿਆਰਥੀਆਂ ਨੂੰ ਲੁਭਾਈ ਰੱਖਿਆ। ਇਸ ਮੌਕੇ ਖਾਲਸਾ ਕਾਲਜ ਵਿੱਦਿਅਕ ਅਦਾਰਿਆਂ ਦੇ ਪ੍ਰਿੰਸੀਪਲਾਂ ਨੇ ਸਮੂੰਹ ਦੇਸ਼ ਵਾਸੀਆਂ ਨੂੰ ਅਜਾਦੀ ‘ਤੇ ਵਧਾਈ ਦਿੱਤੀ। ਸੁਤੰਤਰਤਾ ਦਿਵਸ ਮੌਕੇ ਸਟਾਫ਼, ਅਧਿਆਪਕਾਂ ਤੋ ਇਲਾਵਾ ਵੱਡੀ ਗਿਣਤੀ ‘ਚ ਵਿਦਿਆਰਥੀ ਮੌਜੂਦ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply