ਫਾਜ਼ਿਲਕਾ, 24 ਫਰਵਰੀ (ਵਿਨੀਤ ਅਰੋੜਾ)- ਪੰਜਾਬ ਰਾਜ ਜ਼ਿਲਾ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਫਾਜ਼ਿਲਕਾ ਵੱਲੋਂ ਸਟੇਟ ਬਾਡੀ ਦੀ ਕਾਲ ਤੇ ਮੁਕੰਮਲ ਕਲਮਛੋੜ ਹੜਤਾਲ ਕੀਤੀ ਗਈ ਅਤੇ ਕਰਮਚਾਰੀਆਂ ਨੇ ਧਰਨਾ ਲਾ ਕੇ ਸਰਕਾਰ ਤੋਂ ਆਪਣੀਆਂ ਮੰਗਾਂ ਮੰਨਨ ਦੀ ਮੰਗ ਕੀਤੀ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਮਨੋਜ ਵਧਵਾ ਜਨਰਲ ਸਕੱਤਰ ਨੇ ਦੱਸਿਆ ਕਿ ਸਰਕਾਰ ਵੱਲੋਂ ਪਹਿਲਾਂ ਮੰਨੀਆਂ ਗਈਆਂ ਮੰਗਾਂ ਸਬੰਧੀ ਜਦ ਤਕ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦਾ ਤਦ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਮਾਰਚ ਮਹੀਨੇ ਹੜਤਾਲਾਂ ਹੀ ਹੜਤਾਲਾਂ ਹੋਣਗੀਆਂ। ਉਨਾਂ ਦੱਸਿਆ ਕਿ 24 ਤੇ 25 ਫਰਵਰੀ ਦੀ ਕਲਮ ਛੋੜ ਹੜਤਾਲ ਅਤੇ ੨੬ ਫਰਵਰੀ ਨੂੰ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਸੰਗਰੂਰ ਵਿਖੇ ਵਿੱਤ ਮੰਤਰੀ ਪੰਜਾਬ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਸ ਧਰਨੇ ਵਿੱਚ ਪ੍ਰਧਾਨ ਵਿਜੇ ਛਾਬੜਾ, ਸੰਦੀਪ ਕੁਮਾਰ ਚੁੱਘ, ਸੰਜੀਵ ਸੇਠੀ, ਪਰਮਜੀਤ ਸ਼ਰਮਾ, ਜਸਵਿੰਦਰ ਕੌਰ, ਮਨਜੀਤ ਸਿੰਘ ਔਲਖ, ਸਾਗਰ ਚਾਵਲਾ, ਮਹਿੰਦਰ ਸਿੰਘ ਆਦਿ ਵੀ ਹਾਜਰ ਸਨ।
Check Also
ਅਕੈਡਮਿਕ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਯੂਕੋ ਬੈਂਕ ਦਾ ਕੀਤਾ ਦੌਰਾ
ਸੰਗਰੂਰ, 23 ਮਈ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਦੇ ਗਿਆਰਵੀਂ ਅਤੇ ਬਾਰਵੀਂ ਜਮਾਤ ਦੇ …