ਸ਼ਹਿਰ ਨੂੰ ਸੁੰਦਰ ਬਣਾਉਣ ਦੇ ਲਈ ਅੱਗੇ ਆਉਣ ਸਮਾਜ ਸੇਵੀ ਸੰਸਥਾਵਾਂ – ਡਿਪਟੀ ਕਮਿਸ਼ਨਰ
ਪਠਾਨਕੋਟ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ 5 ਜੂਨ 2018 ਨੂੰ ਮੋਹਾਲੀ ਵਿਖੇ ਆਪਣੀ ਸਰਕਾਰ ਦੇ ਨਿਵੇਕਲੇ ਉਪਰਾਲੇ “ਮਿਸ਼ਨ ਤੰਦਰੁਸਤ ਪੰਜਾਬ” ਦਾ ਆਗਾਜ ਕੀਤਾ, ਜੋ ਪੰਜਾਬ ਨੂੰ ਸਿਹਤਮੰਦ ਸੂਬਾ ਬਣਾਉਂਣ ਵਿੱਚ ਬਹੁਤ ਵੱਡਾ ਯੋਗਦਾਨ ਪਾਵੇਗਾ, ਜਿਸ ਨਾਲ ਇੱਥੋਂ ਦੇ ਲੋਕ ਸਾਫ਼ ਆਬੋ-ਹਵਾ, ਪਾਣੀ ਅਤੇ ਮਿਆਰੀ ਭੋਜਨ ਰਾਹੀ ਸਿਹਤਮੰਦ ਜੀਵਨ ਬਸਰ ਕਰਨਗੇ, ਇਸ ਲੜ੍ਹੀ ਨੂੰ ਅੱਗੇ ਵਧਾਉਂਦੇ ਹੋਏ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਬਾਹਰ ‘ਹਰਸ਼ ਪਾਰਕ’ ਦਾ ਨਿਰਮਾਣ ਕਰਵਾਇਆ ਗਿਆ ਹੈ ਜੋ ਅੱਜ ਲੋਕਾਂ ਨੂੰ ਸਮਰਪਿਤ ਕੀਤੀ ਗਈ ਹੈ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਨੇ ‘ਹਰਸ਼ ਪਾਰਕ’ ਦਾ ਉਦਘਾਟਨ ਕਰਨ ਮਗਰੋਂ ਕੀਤਾ।ਡਾ. ਕ੍ਰਿਸ਼ਨ ਕੁਮਾਰ ਅਤੇ ਉਨ੍ਹਾਂ ਦੀ ਧਰਮ ਪਤਨੀ ਡਾ. ਸੁਨੀਤਾ ਐਸ.ਕੇ.ਆਰ ਹਸਪਤਾਲ ਮਲਿਕਪੁਰ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ।ਵਣ ਵਿਭਾਗ ਪਠਾਨਕੋਟ ਦੇ ਉਪਰਾਲੇ ਸਦਕਾ ਸਾਰੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਪਾਰਕ ਵਿੱਚ ਪੋਦੇ ਲਗਾਏ ਗਏ।ਇਸ ਸਮੇਂ ਵਧੀਕ ਡਿਪਟੀ ਕਮਿਸ਼ਨਰ (ਜ)ਕੁਲਵੰਤ ਸਿੰਘ ਆਈ.ਏ.ਐਸ, ਸੰਜੀਵ ਤਿਵਾੜੀ ਵਣ ਮੰਡਲ ਅਫਸਰ ਪਠਾਨਕੋਟ, ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਅਰਸ਼ਦੀਪ ਸਿੰਘ ਸਹਾਇਕ ਕਮਿਸ਼ਨਰ ਸਿਕਾਇਤਾਂ, ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ, ਰਵਿੰਦਰ ਕੁਮਾਰ ਜਿਲ੍ਹਾ ਸਿੱਖਿਆ ਅਫਸ਼ਰ ਸੈਕੰਡਰੀ, ਕੁਲਵੰਤ ਸਿੰਘ ਜਿਲ੍ਹਾ ਸਿੱਖਿਆ ਅਫਸਰ (ਐ.), ਸੁਖਵਿੰਦਰ ਸਿੰਘ ਜਿਲ੍ਹਾ ਭਲਾਈ ਅਫਸ਼ਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। 
ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਐਸ.ਕੇ.ਆਰ ਹਸਪਤਾਲ ਦੇ ਇਕ ਛੋਟੇ ਜਿਹੇ ਉਪਰਾਲੇ ਸਦਕਾ ਇਕ ਬਹੁਤ ਹੀ ਵਧੀਆ ਪਾਰਕ ਦਾ ਨਿਰਮਾਣ ਕੀਤਾ ਗਿਆ ਹੈ ਜਿਸ ਵਿੱਚ ਅੱਜ ਪੋਦੇ ਵੀ ਲਗਾਏ ਗਏ ਹਨ।ਉਨ੍ਹਾਂ ਦੱਸਿਆ ਕਿ ਇਸ ਪਾਰਕ ਦੀ ਦੇਖ-ਰੇਖ ਵੀ ਡਾ. ਕ੍ਰਿਸ਼ਨ ਕੁਮਾਰ ਵੱਲੋਂ ਹੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੇ ਸ਼ਹਿਰ ਅੰਦਰ ਹੋਰ ਵੀ ਬਹੁਤ ਸਾਰੇ ਸਥਾਨ ਹਨ ਜੋ ਖਾਲੀ ਪਏ ਹਨ, ਅਗਰ ਸ਼ਹਿਰ ਨਿਵਾਸੀ ਆਪਣਾ ਸਹਿਯੋਗ ਦੇਣ ਦਾ ਇਨ੍ਹਾਂ ਖਾਲੀ ਪਏ ਸਥਾਨਾਂ ਨੂੰ ਵੀ ਹਰਿਆ-ਭਰਿਆ ਬਣਾਇਆ ਜਾ ਸਕਦਾ ਹੈ ਅਤੇ ਸੁੰਦਰ ਪਾਰਕਾਂ ਦਾ ਨਿਰਮਾਣ ਕੀਤਾ ਜਾ ਸਕਦਾ ਹੈ। ਉਨ੍ਹਾ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਹੈ ਕਿ ਉਹ ਵੀ ਪੰਜਾਬ ਸਰਕਾਰ ਦੇ “ਮਿਸ਼ਨ ਤੰਦਰੁਸਤ ਪੰਜਾਬ” ਅਧੀਨ ਸ਼ਹਿਰ ਨੂੰ ਸੁੰਦਰ ਬਣਾਉਂਣ ਦੇ ਲਈ ਅੱਗੇ ਆਉਂਣ।
Punjab Post Daily Online Newspaper & Print Media