Wednesday, July 29, 2026

ਮਾਲਵਾ ਕਾਲਜ ਵਿਖੇ ਪੀ.ਜੀ.ਡੀ.ਸੀ.ਏ ਭਾਗ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

PPN1507201808ਬਠਿੰਡਾ, 15 ਜੁਲਾਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) –  ਪੀ.ਜੀ.ਡੀ.ਸੀ.ਏ ਭਾਗ ਪਹਿਲਾ, ਸਮੈਸਟਰ ਪਹਿਲਾ, ਦਾ ਨਤੀਜਾ ਜੋ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋ ਐਲਾਨਿਆ ਗਿਆ ਹੈ, ਵਿਚ ਮਾਲਵਾ ਕਾਲਜ, ਬਠਿੰਡਾ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ।ਕਾਲਜ ਪ੍ਰਿੰਸੀਪਲ ਨੇ ਦੱਸਿਆ ਕਿ ਨਤੀਜੇ ਮੁਤਾਬਿਕ ਨਵਜੌਤ ਕੌਰ ਨੇ 82 ਪ੍ਰਤੀਸ਼ਤ ਨੰਬਰ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ, ਗੁਰਦੀਪ ਸਿੰਘ  ਨੇ 80 ਪ੍ਰਤੀਸ਼ਤ ਨੰਬਰ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਭੁਪਿੰਦਰ ਸਿੰਘ ਨੇ 78 ਪ੍ਰਤੀਸ਼ਤ ਨੰਬਰ ਲੈਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।ਇਸ ਸਾਨਦਾਰ ਪ੍ਰਾਪਤੀ ਤੇ ਕਾਲਜ ਪ੍ਰਿੰਸੀਪਲ ਡਾ. ਬੀ.ਕੇ ਗਰਗ ਨੇ ਇਨ੍ਹਾਂ ਵਿਦਿਆਰਥੀਆਂ ਦੇ ਚੰਗੇ ਰਿਜਲਟ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ ਅਤੇ ਸਟਾਫ ਦੀ ਯੋਗ ਅਗਵਾਈ ਨੂੰ ਦਿਤਾ ਹੈ।ਇਸ ਮੌਕੇ ਕਾਲਜ ਦੀ ਮੈਨੈਜਿੰਗ ਕਮੇਟੀ ਨੇ ਕੰਪਿਊਟਰ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸਰਬਜੀਤ ਕੌਰ ਢਿੱਲੋ, ਨਵਜੌਤ ਕੌਰ, ਸਟਾਫ ਅਤੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਪੜ੍ਹਾਈ ਵਿਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਕਾਲਜ ਦੇ ਸਲਾਨਾ ਇਨਾਮ ਵੰਡ ਸਮਾਰੋਹ ਤੇ ਸਨਮਾਨਿਤ ਕਰਨ ਦਾ ਐਲਾਨ ਕੀਤਾ।
 

Check Also

ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …

Leave a Reply