Saturday, October 10, 2026

ਨਵੀਂ ਦੁਕਾਨ ਦੇ ਮਹੂਰਤ ਮੌਕੇ ਧਾਰਮਿਕ ਸਮਾਗਮ ਆਯੋਜਿਤ

PPN1507201811ਬਠਿੰਡਾ, 15 ਜੁਲਾਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਧਾਰਮਿਕ ਸਮਾਗਮ ਨਾਨਕ ਨਾਮ ਲੇਵਾ ਭੁਪਿੰਦਰ ਸਿੰਘ ਮੱਕੜ ਦੀ ਨਵੀਂ ਦੁਕਾਨ ਆਈ ਗੋ ਗੋ ਟ੍ਰੈਵਲਜ਼ ਦੇ ਮਹੂਰਤ ਅਤੇ ਵਾਹਿਗੁਰੂ ਦੀਆਂ ਦਿੱਤੀਆਂ ਦਾਤਾਂ ਦੇ ਸ਼ੁਕਰਾਣੇ ਵਜੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਵਾਉਣ ਉਪਰੰਤ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤੇ ਗਏ।ਇਸ ਮੌਕੇ ਅਮਰਜੀਤ ਸਿੰਘ, ਅਵਤਾਰ ਸਿੰਘ, ਚਰਨਜੀਤ ਸਿੰਘ, ਰਾਕੇਸ਼ ਸਿੰਘ, ਗੁਰਿੰਦਰ ਸਿੰਘ ਸਾਹਨੀ, ਹਰਜਿੰਦਰ ਸਿੰਘ ਭੋਲਾ, ਹਰਜਿੰਦਰ ਸਿੰਘ ਰਾਣਾ, ਕੇਵਲ ਸਿੰਘ, ਪ੍ਰਿਤਪਾਲ ਸਿੰਘ ਪਾਲੀ ਆਦਿ ਮੈਂਬਰਾਂ ਵੱਲੋਂ ਭਾਗ ਲਿਆ।ਇਸ ਉਪਰੰਤ ਸੁਸਾਇਟੀ ਮੈਂਬਰਾਂ ਵੱਲੋਂ ਸ਼ਬਦ ਕੀਰਤਨ ਕੀਤਾ ਗਿਆ।ਸੁਸਾਇਟੀ ਦੀ ਰੀਤ ਮੁਤਾਬਕ ਗ੍ਰਹਿ ਵਾਸੀ ਪਰਿਵਾਰਾਂ ਨੂੰ ਸੁਸਾਇਟੀ ਮੈਂਬਰਾਂ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।  
 

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply