ਭੀਖੀ, 15 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਐਸ.ਪੀ (ਐਚ)-ਕਮ-ਜ਼ਿਲ੍ਹਾ ਕਮਿਊਨਿਟੀ ਅਫ਼ਸਰ ਮਾਨਸਾ ਡਾ. ਸਚਿਨ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਹੇਠ
ਵਿਕਰਮਜੀਤ ਸਿੰਘ ਥਾਣਾ ਸਦਰ ਮਾਨਸਾ ਅਤੇ ਪੁਲਿਸ ਸਾਂਝ ਕੇਂਦਰ ਸਟਾਫ਼ ਵੱਲੋਂ ਪਿੰਡ ਦਲੇਲ ਸਿੰਘ ਵਾਲਾ ਦੀ ਮਸੀਤ ਵਿਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ 100 ਪੌਦੇ ਲਗਾ ਕੇ ਵਣ ਮਹਾਉਤਸਵ ਮਨਾਇਆ ਗਿਆ।ਸਹਾਇਕ ਥਾਣੇਦਾਰ ਸੁਖਦਰਸ਼ਨ ਸਿੰਘ ਇੰਚਾਰਜ਼ ਸਬ ਡਵੀਜ਼ਨ ਸਾਂਝ ਕੇਂਦਰ ਮਾਨਸਾ ਨੇ ਨਸ਼ਿਆ ਦੇ ਮਾੜੇ ਪ੍ਰਭਾਵਾਂ ਅਤੇ ਡੈਪੋ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇੱਕ ਦੂਸਰੇ ਨਾਲ ਭਾਈਚਾਰਕ ਸਾਂਝ ਕਾਇਮ ਰੱਖਣੀ ਚਾਹੀਦੀ ਹੈ ਤੇ ਮਾੜੇ ਅਨਸਰਾਂ ਬਾਰੇ ਪੁਲਿਸ ਨੂੰ ਇਤਲਾਹ ਦੇਣੀ ਚਾਹੀਦੀ ਹੈ।ਸਹਾਇਕ ਥਾਣੇਦਾਰ ਮਦਨ ਗੋਪਾਲ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।ਇਸ ਮੌਕੇ ਹੌਲਦਾਰ ਕੁਲਦੀਪ ਸਿੰਘ, ਅਮਨਦੀਪ ਸਿੰਘ ਰੀਡਰ, ਸੁਖਵੀਰ ਸਿੰਘ, ਹੌਲਦਾਰ ਮੇਵਾ ਸਿੰਘ, ਗਨੀ ਮੁਹੰਮਦ, ਰੁਪੰਿਦਰ ਸਿੰਘ, ਕੁਲਦੀਪ, ਮਿੱਠੂ ਖਾਂ, ਕੁਲਬੀਰ ਖਾਂ ਅਤੇ ਨਾਇਬ ਖਾਂ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media