ਸਮਰਾਲਾ, 15 ਜੁਲਾਈ (ਪੰਜਾਬ ਪੋਸਟ- ਕੰਗ)- ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਦਾ ਕੈਨੇਡਾ ਫੇਰੀ ਤੋਂ ਬਾਅਦ ਆਪਣੇ
ਸ਼ਹਿਰ ਸਮਰਾਲਾ ਪੁੱਜਣ `ਤੇ ਸੀਨੀ: ਅਕਾਲੀ ਆਗੂ ਹਰਪ੍ਰੀਤ ਸਿੰਘ ਬਾਲਿਓਂ, ਅਵਤਾਰ ਸਿੰਘ ਐਮ.ਸੀ ਅਤੇ ਡਾ. ਸਿਕੰਦਰ ਸਿੰਘ ਐਮ.ਸੀ ਵੱਲੋਂ ਗੁਲਦਸਤਾ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ।ਖੀਰਨੀਆਂ ਨੇ ਆਪਣੀ ਕੇਨੈਡਾ ਫੇਰੀ ਸਬੰਧੀ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਕੈਨੇਡਾ `ਚ ਜਿਥੇ ਉਨਾਂ ਨੇ ਅਕਾਲੀ ਦਲ ਦੀ ਬਿਹਤਰੀ ਲਈ ਉੱਥੋਂ ਦੇ ਪ੍ਰਵਾਸੀ ਭਾਰਤੀਆਂ ਨਾਲ ਮੁਲਾਕਾਤ ਕੀਤੀ, ਉਥੇ ਉਹ ਆਪਣੇ ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਨੂੰ ਵੀ ਮਿਲੇ।ਉਨ੍ਹਾਂ ਕਿਹਾ ਕਿ ਉਹ ਉੱਥੋਂ ਦੀ ਸੜਕੀ ਆਵਾਜਾਈ ਅਤੇ ਸਾਫ ਸਫਾਈ ਤੋਂ ਬਹੁਤ ਪ੍ਰਭਾਵਿਤ ਹੋਏ ਹਨ ਅਤੇ ਆਉਣ ਵਾਲੇ ਭਵਿੱਖ ਸਮੇਂ `ਚ ਆਪਣੇ ਸ਼ਹਿਰ ਸਮਰਾਲਾ ਵਿੱਚ ਵੀ ਅਜਿਹੀ ਵਿਵਸਥਾ ਲਿਆਉਣ ਦੀ ਕੋਸ਼ਿਸ਼ ਕਰਨਗੇ।ਇਸ ਮੌਕੇ ਸਰਬਜੀਤ ਸਿੰਘ ਪਪੜੌਦੀ ਸਰਕਲ ਪ੍ਰਧਾਨ, ਸ਼ਿੰਗਾਰਾ ਸਿੰਘ ਔਜਲਾ, ਜਗਜੀਤ ਸਿੰਘ ਚਹਿਲਾਂ, ਸਤਵੀਰ ਸਿੰਘ ਸੇਖੋਂ ਵਾਈਸ ਪ੍ਰਧਾਨ ਨਗਰ ਕੌਂਸਲ ਸਮਰਾਲਾ, ਅਮਰਜੀਤ ਸਿੰਘ ਫੌਜੀ, ਸਤਵੀਰ ਸਿੰਘ ਬੈਨੀਪਾਲ, ਸੁਖਵਿੰਦਰ ਸਿੰਘ ਸੁੱਖਾ ਖੀਰਨੀਆਂ, ਮੋਹਣ ਸਿੰਘ ਸੰਧਰ ਆਦਿ ਹਾਜਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media