Tuesday, June 23, 2026

ਡੀ.ਸੀ.ਪੀ ਜਗਮੋਹਨ ਸਿੰਘ ਨੇ ਫਿਜੀਓਥਰੈਪੀ ਕੈਂਪ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਇੰਨਵੈਸਟੀਗੇਸ਼ਨ ਅੰਮ੍ਰਿਤਸਰ ਜਗਮੋਹਨ ਸਿੰਘ ਪੀ.ਪੀ.ਐਸ ਵਲੋਂ ਸ੍ਰੀ PPN1507201823ਦਰਬਾਰ ਸਾਹਿਬ ਕੰਪਲੈਕਸ ਸਥਿਤ ਸ੍ਰੀ ਗੁਰੂ ਰਾਮ ਦਾਸ ਜੀ ਨਿਵਾਸ ਵਿਖੇ ਫਿਜੀਓਥਰੈਪੀ ਕੈਂਪ ਦਾ ਉਦਘਾਟਨ ਕੀਤਾ ਗਿਆ।ਕੈਂਪ ਦੌਰਾਨ ਡਾਕਟਰ ਸਰਬ ਸ਼ਰਮਾ ਚੰਡੀਗੜ੍ਹ, ਡਾ. ਅਮਨਦੀਪ ਸਿੰਘ ਅੰਮ੍ਰਿਤਸਰ, ਡਾ. ਗਗਨਦੀਪ ਸਿੰਘ ਲੁਧਿਆਣਾ ਆਦਿ ਤੋਂ ਇਲਾਵਾ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਮਾਹਿਰ ਡਾਕਟਰਾਂ ਨੇ ਲੋਕਾਂ ਨੂੰ ਜੋੜਾਂ ਅਤੇ ਸਰੀਰ ਦੀਆਂ ਨਾੜੀਆਂ ਨਾਲ ਸਬੰਧਤ ਬਿਮਾਰੀਆਂ ਦੀ ਰੋਕਥਾਮ ਸਬੰਧੀ ਜਾਗਰੂਕ ਕੀਤਾ।ਉਨਾਂ ਨੇ ਸਰੀਰ ਨੂੰ ਤੰਦਰੁਸਤ ਰੱਖਣ ਲਈ ਰੋਜ਼ਾਨਾ ਕਸਰਤ ਕਰਨ `ਤੇ ਜੋਰ ਦਿੰਦਿਆਂ ਕਿਹਾ ਕਿ ਇਸ ਨਾਲ ਸਰੀਰ ਵਿੱਚ ਬਿਮਾਰੀਆਂ ਨਾਲ ਲੜਨ ਦੀ ਤਾਕਤ ਵਧਦੀ ਹੈ।ਡਾਕਟਰਾਂ ਦੀ ਟੀਮ ਨੇ ਕਈ ਮਰੀਜਾਂ ਦਾ ਫਿਜੀਓਥਰੈਪੀ ਨਾਲ ਇਲਾਜ ਕੀਤਾ।

Check Also

12ਵਾਂ ਅੰਤਰਰਾਸ਼ਟਰੀ ਯੋਗ ਦਿਵਸ-2026 ਮਨਾਇਆ ਗਿਆ

ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਐਨ.ਸੀ.ਸੀ ਗਰੁੱਪ ਹੈਡਕੁਆਰਟਰ ਅੰਮ੍ਰਿਤਸਰ ਨੇ 21 ਜੂਨ 2026 …

Leave a Reply