ਧੂਰੀ, 16 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਡੀ.ਐਸ.ਪੀ ਦਫਤਰ ਵਿਖੇ ਰੀਡਰ ਦੇ ਤੌਰ `ਤੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਹੌਲਦਾਰ
ਜਸਵੀਰ ਸਿੰਘ ਨੂੰ ਉਸ ਦੀ ਵਧੀਆ ਕਾਰਗੁਜ਼ਾਰੀ ਦੇ ਚੱਲਦਿਆਂ ਤਰੱਕੀ ਦੇ ਕੇ ਸਹਾਇਕ ਥਾਣੇਦਾਰ ਬਣਾ ਦਿੱਤਾ ਗਿਆ ਹੈ।ਇੱਕ ਨਿਯੁੱਕਤੀ ਉਪਰੰਤ ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਅਤੇ ਡੀ.ਐਸ.ਪੀ ਧੂਰੀ ਅਕਾਸ਼ਦੀਪ ਸਿੰਘ ਔਲਖ ਵੱਲੋਂ ਜਸਵੀਰ ਸਿੰਘ ਨੂੰ ਸਟਾਰ ਲਗਾਏ ਗਏ।ਇਸ ਸਮੇਂ ਜਸਵੀਰ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਵਿਭਾਗ ਵੱਲੋਂ ਜੋ ਡਿਊਟੀ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media