ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਘੰਟਾ ਘਰ ਪ੍ਰਵੇਸ਼ ਦੁੁਆਰ ਦੀ ਦਰਸ਼ਨੀ ਡਿਉੜੀ ਦੇ ਗੁੰਬਦਾਂ ਉਪਰ ਸੋਨੇ ਦੇ ਪੱਤਰੇ ਲਗਾਉਣ ਦੀ ਕਾਰ ਸੇਵਾ ਸ਼੍ਰੋਮਣੀ ਗੁਰਦੁਆਰਾ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸੌਪੀ ਗਈ ਹੈ।ਘੰਟਾ ਘਰ ਡਿਊੜੀ ਉਪਰ ਬਣੇ ਮੁੱਖ ਗੁੰਬਦ ਦੇ ਸੁੰਦਰੀਕਰਨ ਲਈ ਇਹ ਸੇਵਾ ਕੀਤੀ ਜਾਣੀ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਇਹ ਸੇਵਾ ਜਾਰੀ ਹੈ। ਉਨ੍ਹਾਂ ਕਿਹਾ ਕਿ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਕਰਵਾਈ ਜਾ ਰਹੀ ਇਸ ਸੇਵਾ ਵਿਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਹਿਸਾ ਪਾ ਰਹੀਆਂ ਹਨ ਅਤੇ ਇਹ ਸੇਵਾ ਸੰਗਤਾਂ ਦੇ ਸਹਿਯੋਗ ਦੇ ਨਾਲ ਹੀ ਚਲ ਰਹੀ ਹੈ।ਬੇਦੀ ਨੇ ਦੱਸਿਆ ਕਿ ਪਹਿਲਾਂ ਤਾਂਬੇ ਦੇ ਪੱਤਰੇ ਤਿਆਰ ਕੀਤੇ ਜਾਂਦੇ ਹਨ, ਫਿਰ ਉਨ੍ਹਾਂ ਉਪਰ ਸੋਨੇ ਦੀਆਂ 22 ਪਰਤਾਂ ਚੜ੍ਹਾ ਕੇ ਸੇਵਾ ਕਰਵਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਘੰਟਾ ਘਰ ਪ੍ਰਵੇਸ਼ ਦੁਆਰ ਦੀ ਸੇਵਾ ਮੁਕੰਮਲ ਹੋਣ ਉਪਰੰਤ ਬਾਕੀ ਸੇਵਾ ਬਾਰੇ ਅੰਤਿ੍ਰੰਗ ਕਮੇਟੀ ਵਿਚ ਵਿਚਾਰ ਕੀਤੀ ਜਾਵੇਗੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media