ਭੀਖੀ, 18 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਮਾਨਸਾ ਜ਼ਿਲ੍ਹੇ ਦੇ ਨਵਨਿਯੁੱਕਤ ਡਿਪਟੀ ਕਮਿਸ਼ਨਰ ਮੈਡਮ ਅਪਨੀਤ ਰਿਆਤ ਨੇ ਆਪਣਾ ਚਾਰਜ ਸੰਭਾਲ
ਲਿਆ ਹੈ।ਡੀ.ਸੀ ਮੈਡਮ ਅਪਨੀਤ ਰਿਆਤ ਇਸ ਸਮੇਂ ਕਿਹਾ ਕਿ ਲੋਕਾਂ ਨੂੰ ਜ਼ਿਲ੍ਹੇ ਅੰਦਰ ਸਾਫ਼-ਸੁਥਰਾ, ਪਾਰਦਰਸ਼ਤਾ ਵਾਲਾ ਪ੍ਰਸਾਸ਼ਨ ਦੇਣਾ ਉਨ੍ਹਾਂ ਦੀ ਪਹਿਲੀ ਤਰਜ਼ੀਹ ਹੋਵੇਗੀ ਅਤੇ ਜ਼ਿਲ੍ਹਾ ਵਾਸੀਆਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹਰ ਸੰਭਵ ਹੱਲ ਕੀਤੇ ਜਾਣਗੇ ਅਤੇ ਜ਼ਿਲ੍ਹੇ ਅੰਦਰ ਚੱਲ ਰਹੀ ਤੰਦਰੁਸਤ ਪੰਜਾਬ ਦੀ ਮੁਹਿੰਮ ਤਹਿਤ ਜਿਲ੍ਹਾ ਵਾਸੀਆਂ ਨੂੰ ਹੋਰ ਜਾਗਰੂਕ ਕੀਤਾ ਜਾਵੇਗਾ।ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਬੋਲਦਿਆਂ ਨਵ ਨਿਯੁਕਤ ਡੀ.ਸੀ ਨੇ ਕਿਹਾ ਕਿ ਨਸ਼ਿਆਂ ਦੀ ਦਲਦਲ ਵਿਚ ਫਸ ਚੁੱਕੇ ਨੌਜਵਾਨਾਂ ਦਾ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਚ ਇਲਾਜ ਕਰਵਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਨਸ਼ਾ ਤਸਕਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ ਅਤੇ ਨਸ਼ੇ ਦੇ ਸੋਦਾਗਰਾਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਇਸ ਉਪਰੰਤ ਮਾਨਸਾ ਵਿਖੇ ਨਵ-ਨਿਯੁੱਕਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ/ਕਰਮਚਾਰੀਆਂ ਨਾਲ ਇੱਕ ਮੀਟਿੰਗ ਕੀਤੀ, ਜਿਸ ਦੌਰਾਨ ਉਨ੍ਹਾਂ ਜ਼ਿਲ੍ਹੇ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media