Tuesday, November 24, 2026

ਲੰਗਰ ਗੁਰੂ ਰਾਮਦਾਸ ਦੀ ਇਮਾਰਤ ਸਮੇਤ ਕਈ ਹੋਰ ਕੰਮਾਂ ਸਬੰਧੀ ਸਬ ਕਮੇਟੀ ਦੀ ਇਕੱਤਰਤਾ

ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਦੀ ਇਮਾਰਤ ਸਮੇਤ PPN1807201811ਚਲ ਰਹੇ ਹੋਰ ਕੰਮਾਂ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਗਠਿਤ ਕੀਤੀ ਗਈ ਸਬ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦਫਤਰ ਵਿਖੇ ਹੋਈ।ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ ਦੀ ਅਗਵਾਈ ਵਿਚ ਹੋਈ ਇਸ ਮੀਟਿੰਗ ਵਿਚ ਜਥੇਦਾਰ ਹਰਪਾਲ ਸਿੰਘ ਜੱਲਾ ਜੂਨੀਅਰ ਮੀਤ ਪ੍ਰਧਾਨ, ਅੰਤ੍ਰਿਗ ਕਮੇਟੀ ਮੈਂਬਰ  ਭਗਵੰਤ ਸਿੰਘ ਸਿਆਲਕਾ, ਲਖਬੀਰ ਸਿੰਘ ਅਰਾਈਆਂਵਾਲਾ, ਰਵਿੰਦਰ ਸਿੰਘ ਚੱਕ, ਗੁਰਤੇਜ ਸਿੰਘ ਢੱਡੇ ਤੇ ਸੱਜਣ ਸਿੰਘ ਬੱਜੂਮਾਨ, ਮੁੱਖ ਸਕੱਤਰ ਡਾ. ਰੂਪ ਸਿੰਘ, ਜਸਵਿੰਦਰ ਸਿੰਘ ਦੀਨਪੁਰ ਮੈਨੇਜਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸੁਖਮਿੰਦਰ ਸਿੰਘ ਐਕਸੀਅਨ ਸ਼ਾਮਲ ਹੋਏ।ਇਸ ਦੌਰਾਨ ਸ੍ਰੀ ਗੁਰੂ ਰਾਮਦਾਸ ਲੰਗਰ ਦੀ ਬਣ ਰਹੀ ਇਮਾਰਤ ਸਮੇਤ ਹੋਰ ਚਲ ਰਹੇ ਕੰਮਾਂ ਬਾਰੇ ਵਿਚਾਰ ਚਰਚਾ ਕੀਤੀ ਗਈ।
    ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਵਧ ਰਹੀ ਆਮਦ ਨੂੰ ਮੁੱਖ ਰਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਹਾਲ ਦੀ ਨਵੀਂ ਇਮਾਰਤ ਤਿਆਰ ਕਰਵਾਈ ਜਾ ਰਹੀ ਹੈ, ਜਿਸ ਦੇ ਅਧੂਰੇ ਕੰਮਾਂ ਬਾਰੇ ਵੀਚਾਰ ਕਰਨ ਲਈ ਸਬ ਕਮੇਟੀ ਵੱਲੋਂ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਿਚਾਰ ਚਰਚਾ ਤੋਂ ਬਾਅਦ ਲੰਗਰ ਹਾਲ ਏ.ਸੀ ਕਰਨ ਦੇ ਨਾਲ-ਨਾਲ ਲੰਗਰ ਘਰ ਵਿਖੇ ਰਸੋਈ ਦੀ ਤਿਆਰੀ ਸਬੰਧੀ, ਗਰਮ ਅਤੇ ਠੰਡੇ ਪਾਣੀ ਸਮੇਤ ਲੰਗਰ ਵਿਚ ਲੱਗਣ ਵਾਲੇ ਹੋਰ ਸਮਾਨ ਦੇ ਟੈਂਡਰ ਜਲਦ ਲਗਾਉਣ ਦਾ ਫੈਸਲਾ ਕੀਤਾ ਗਿਆ। ਇਸ ਦੇ ਨਾਲ ਹੀ ਲੰਗਰ ਤਿਆਰ ਕਰਨ ਲਈ ਬਾਇਓਗੈਸ ਦੀ ਵਰਤੋਂ ਕਰਨ ਦਾ ਫੈਸਲਾ ਕੀਤਾ ਗਿਆ, ਜਿਸ ਲਈ ਕਾਰਪੋਰੇਸ਼ਨ ਤੋਂ ਪੂਰੀ ਪ੍ਰੋਜੈਕਟ ਰਿਪੋਰਟ ਲੈਣ ਲਈ ਸਬੰਧਤ ਵਿਭਾਗ ਦੀ ਡਿਊਟੀ ਲਗਾਈ ਗਈ ਹੈ।ਬੇਦੀ ਨੇ ਦੱਸਿਆ ਕਿ ਲੰਗਰ ਹਾਲ ਦੀ ਬੇਸਮੈਂਟ ਵਿੱਚ ਕਣਕ ਸਟੋਰ ਕਰਨ ਲਈ 1500 ਬੋਰੀ ਦਾ ਸਟੋਰ ਬਣਾਉਣ ਅਤੇ ਅੰਦਰ ਹੀ ਆਟਾ ਚੱਕੀ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸਬ ਕਮੇਟੀ ਨੇ ਲਿਫਟ ਉਪਰੇਟਰ ਅਤੇ ਟੈਕਨੀਕਲ ਸਟਾਫ ਸਬੰਧੀ ਅਖਬਾਰਾਂ ਵਿਚ ਇਸ਼ਤਿਹਾਰ ਦੇ ਕੇ ਭਰਤੀ ਕਰਨ ਦੀ ਵੀ ਰਿਪੋਰਟ ਕੀਤੀ ਹੈ।ਇਸੇ ਦੌਰਾਨ ਸਬ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਸਮੇਤ ਬਾਕੀ ਚਲ ਰਹੇ ਕੰਮਾਂ ਨੂੰ ਜਲਦੀ ਮੁਕੰਮਲ ਕਰਨ ਲਈ ਲੋੜੀਂਦੀ ਕਾਰਵਾਈ ਤੇਜੀ ਨਾਲ ਕਰਨ ਲਈ ਸਬੰਧਤ ਮਹਿਕਮੇ ਨੂੰ ਹਦਾਇਤਾਂ ਦਿੱਤੀਆਂ। ਉਨਾਂ ਇਹ ਵੀ ਦੱਸਿਆ ਕਿ ਚੱਲ ਰਹੇ ਕੰਮਾਂ ਦੇ ਨਰੀਖਣ ਲਈ ਜਲਦੀ ਹੀ ਫਿਰ ਸਬ-ਕਮੇਟੀ ਦੀ ਮੀਟਿੰਗ ਬੁਲਾਈ ਜਾਵੇਗੀ। ਇਕੱਤਰਤਾ ਦੌਰਾਨ ਸਕੱਤਰ ਅਵਤਾਰ ਸਿੰਘ ਸੈਂਪਲਾ, ਜਗਜੀਤ ਸਿੰਘ ਜੱਗੀ ਤੇ ਸ. ਸੁਖਦੇਵ ਸਿੰਘ ਭੂਰਾਕੋਹਨਾ ਆਦਿ ਮੌਜੂਦ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply