ਮੰਗਾਂ ਪੂਰੀਆਂ ਨਾ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਫੈਸਲਾ
ਭੀਖੀ, 18 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਸਥਾਨਕ ਨਗਰ ਪੰਚਾਇਤ ਦਫ਼ਤਰ ਵਿੱਚ ਮਿਊਂਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੀ ਅਗਵਾਈ
ਹੇਠ ਸਫ਼ਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਦੋ ਦਿਨਾਂ ਤੋਂ ਧਰਨੇ ’ਤੇ ਬੈਠੇ ਹਨ, ਪੂਰੇ ਪੰਜਾਬ ਭਰ ਵਿੱਚ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਚੱਲ ਰਹੀ ਹੈ।ਬਲਾਕ ਯੂਨੀਅਨ ਪ੍ਰਧਾਨ ਪੂਰਨ ਚੰਦ ਨੇ ਕਿਹਾ ਕਿ ਠੇਕੇਦਾਰੀ ਪ੍ਰਣਾਲੀ ਖ਼ਤਮ ਕਰਕੇ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਦੀ ਮੰਗ ਕੀਤੀ। ਤਰਸ ਦੇ ਆਧਾਰ ’ਤੇ ਨੌਕਰੀਆਂ ਦਿੱਤੀ ਜਾਣ, ਐਸ.ਸੀ.ਐਸ.ਟੀ ਕਾਨੂੰਨ ਨਾਲ ਛੇੜਛਾੜ ਨਾ ਕੀਤੀ ਜਾਵੇ। ਸਫ਼ਾਈ ਕਰਮਚਾਰੀਆਂ ਲਈ ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਹੋਣੀ ਚਾਹੀਦੀ ਹੈ। ਉਹਨਾ ਨੇ ਕਿਹਾ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ ਕਰਨ ਲਈ ਮਜ਼ਬੂਰ ਹੋਵਾਂਗੇ।ਇਸ ਮੌਕੇ ਲੱਛਾ ਸਿੰਘ, ਕਾਲਾ ਰਾਮ, ਸੁਰੇਸ਼ ਲਾਲ, ਸ਼ਗਨ ਰਾਮ, ਚੰਦ, ਮੁਨੀਸ਼ ਲਾਲ ਆਦਿ ਕਰਮਚਾਰੀ ਹਾਜ਼ਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media